ਦੀਵਾਲੀ ਦੀ ਆਤਿਸ਼ਬਾਜ਼ੀ ਕਾਰਨ ਗੋਦਾਮ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਰਹੀ ਠੱਪ
Tuesday, Oct 21, 2025 - 01:55 PM (IST)

ਲੁਧਿਆਣਾ (ਰਾਜ): ਲੁਧਿਆਣਾ ਦੀ ਸਟਾਰ ਸਿਟੀ ਕਾਲੋਨੀ ਵਿਚ ਦੀਵਾਲੀ ਦੀ ਰਾਤ ਆਤਿਸ਼ਬਾਜ਼ੀ ਕਾਰਨ ਚਿੰਗਾਰੀ ਨਾਲ ਵੂਲਨ ਵੇਸਟ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਪੂਰੇ ਇਲਾਕੇ ਵਿਚ ਭਾਜੜਾਂ ਪੈ ਗਈਆਂ। ਫ਼ਾਇਰ ਬ੍ਰਿਗੇਡ ਨੂੰ ਮੌਕੇ 'ਤੇ ਪਹੁੰਚਣ ਵਿਚ ਇਕ ਘੰਟੇ ਤੋਂ ਵੀ ਜ਼ਿਆਦਾ ਸਮਾਂ ਲੱਗ ਗਿਆ।
ਇਹ ਖ਼ਬਰ ਵੀ ਪੜ੍ਹੋ - Diwali ਮੌਕੇ ਪ੍ਰਦੂਸ਼ਣ ਨੇ ਤੋੜ ਦਿੱਤੇ ਸਾਰੇ ਰਿਕਾਰਡ! ਜਲੰਧਰ 'ਚ 750 ਤੋਂ ਵੀ ਟੱਪ ਗਿਆ AQI
ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ ਵਿਚ ਦਰਾਰਾਂ ਆ ਗਈਆਂ ਤੇ ਬਿਜਲੀ ਦੀਆਂ ਤਾਰਾਂ ਵੀ ਸੜ ਗਈਆਂ, ਜਿਸ ਕਾਰਨ ਇਲਾਕੇ ਵਿਚ ਬਿਜਲੀ ਸਪਲਾਈ ਠੱਪ ਹੋ ਗਈ ਤੇ ਪੂਰੀ ਕਾਲੋਨੀ ਹਨੇਰੇ ਵਿਚ ਡੁੱਬ ਗਈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਦੇਰ ਰਾਤ ਤਕ ਮੁਸ਼ੱਕਤ ਕਰ ਕੇ ਅੱਗ 'ਤੇ ਕਾਬੂ ਪਾਇਆ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਰੋਕ ਦੇ ਬਾਵਜੂਦ ਗੋਦਾਮ ਮਾਲਕ ਖੁੱਲ੍ਹੇ ਪਲਾਟ ਵਿਚ ਵੂਲਨ ਵੇਸਟ ਸਟੋਰ ਕਰਦਾ ਸੀ। ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਗੋਦਾਮਾਂ ਨੂੰ ਤੁਰੰਤ ਬੰਦ ਕਰ ਕੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।