ਬਿਜਲੀ ਦੇ ਟ੍ਰਾਂਸਫ਼ਾਰਮਰ ''ਚ ਧਮਾਕਾ! ਸ਼ਾਰਟ ਸਰਕਟ ਕਾਰਨ ਫੈਕਟਰੀ ਨੂੰ ਲੱਗੀ ਅੱਗ
Tuesday, Apr 07, 2026 - 04:27 PM (IST)
ਲੁਧਿਆਣਾ (ਖ਼ੁਰਾਨਾ): ਲੁਧਿਆਣਾ ਦਿੱਲੀ ਹਾਈਵੇਅ 'ਤੇ ਸਥਿਤ ਇਕ ਫੈਕਟਰੀ ਦੇ ਬਾਹਰ ਲੱਗੇ ਬਿਜਲੀ ਦੇ ਟ੍ਰਾਂਸਫ਼ਾਰਮਰ ਵਿਚ ਜ਼ੋਰਦਾਰ ਧਮਾਕਾ ਹੋਣ ਕਾਰਨ ਹੋਈ ਸ਼ਾਰਟ ਸਰਕਟ ਨਾਲ ਫੈਕਟਰੀ ਵਿਚ ਅੱਗ ਲੱਗ ਗਈ। ਇਸ ਦੌਰਾਨ ਮੌਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਵੇਖਦੇ ਹੀ ਵੇਖਦੇ ਅੱਗ ਦੀਆਂ ਭਿਆਨਕ ਲਪਟਾਂ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਜਾਣਕਾਰੀ ਮੁਤਾਬਕ, ਫੈਕਟਰੀ ਵਿਚ ਕੱਪੜਾ ਤਿਆਰ ਕੀਤਾ ਜਾਂਦਾ ਹੈ। ਮੌਕੇ 'ਤੇ ਪਏ ਕੱਪੜੇ ਦੇ ਵੱਡੇ ਰੋਲ ਅਤੇ ਪੈਕਿੰਗ ਲਈ ਰੱਖੇ ਗੱਤੇ ਨੇ ਅੱਗ ਦੀਆਂ ਲਪਟਾਂ ਨੂੰ ਹਵਾ ਦਿੰਦਿਆਂ ਵੱਡਾ ਤਾਂਡਵ ਮਚਾ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਮੌਕੇ 'ਤੇ ਪਹੁੰਚੇ ਫ਼ਾਇਰ ਬ੍ਰਿਗੇਡ ਵਿਭਾਗ ਦੀ ਟੀਮ ਨੇ ਬੜੀ ਮਿਹਨਤ ਮਗਰੋਂ ਪਾਣੀ ਦੀਆਂ ਤੇਜ਼ ਬੁਛਾਰਾਂ ਮਾਰ ਕੇ ਅੱਗ 'ਤੇ ਕਾਬੂ ਪਾਇਆ ਹੈ।
