ਧਾਗੇ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ! ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 60 ਗੱਡੀਆਂ

Tuesday, Jul 28, 2026 - 08:23 PM (IST)

ਧਾਗੇ ਦੀ ਫੈਕਟਰੀ ''ਚ ਲੱਗੀ ਭਿਆਨਕ ਅੱਗ! ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 60 ਗੱਡੀਆਂ

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਹਬੜਾਂ ਇਲਾਕੇ ਵਿਚ ਅੱਜ ਧਾਗੇ ਦੀ ਇਕ ਫੈਕਟਰੀ ਵਿਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਕਾਹਲੋਂ ਅਤੇ ਚੌਕੀ ਇੰਚਾਰਜ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ 9 ਵਜੇ ਸੂਚਨਾ ਮਿਲੀ ਕਿ ਹਬੜਾਂ ਇਲਾਕੇ ਵਿੱਚ ਸਥਿਤ ਅੰਬਿਕਾ ਇੰਟਰਨੈਸ਼ਨਲ ਧਾਗੇ ਦੀ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਕਰੀਬ 60 ਗੱਡੀਆਂ ਨੇ 5 ਘੰਟੇ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਫੈਕਟਰੀ ਦੇ ਕਰਮਚਾਰੀਆਂ ਵੱਲੋਂ ਲਿਆ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।


author

Anmol Tagra

Content Editor

Related News