ਲੁਧਿਆਣਾ ''ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

Wednesday, Dec 29, 2021 - 04:30 PM (IST)

ਲੁਧਿਆਣਾ ''ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ : ਸਥਾਨਕ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਸਥਿਤ ਇਕ ਬਹੁ ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Year Ender 2021 : ਪੂਰਾ ਸਾਲ 'ਪੰਜਾਬ ਕਾਂਗਰਸ' 'ਚ ਛਿੜੀ ਰਹੀ ਜੰਗ, ਵੱਡੇ ਤੂਫ਼ਾਨ ਨੇ ਬਦਲੀ ਸਿਆਸੀ ਫ਼ਿਜ਼ਾ

PunjabKesari

ਜਾਣਕਾਰੀ ਮੁਤਾਬਕ ਇਮਾਰਤ ਨੂੰ ਇੰਨੀ ਭਿਆਨਕ ਅੱਗ ਲੱਗੀ ਕਿ ਧੂੰਏਂ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠਦੀਆਂ ਦਿਖਾਈ ਦਿੱਤੀਆਂ। ਸਥਾਨਕ ਲੋਕਾਂ ਅਤੇ ਬਹੁ-ਮੰਜ਼ਿਲਾ ਇਮਾਰਤ 'ਚ ਸਥਿਤ ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਜਦੋਂ ਉਨ੍ਹਾਂ ਨੇ ਇਮਾਰਤ 'ਚ ਅੱਗ ਲੱਗੀ ਦੇਖੀ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਫਾਇਰ ਮੁਲਾਜ਼ਮਾਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। 
ਇਹ ਵੀ ਪੜ੍ਹੋ : ਜਾਣੋ ਕਿਵੇਂ ਫੜ੍ਹਿਆ ਗਿਆ 'ਲੁਧਿਆਣਾ ਬੰਬ ਧਮਾਕੇ' ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News