ਮੋਹਾਲੀ ਦੇ 'ਵਿਸ਼ਾਲ ਮੈਗਾ ਮਾਰਟ' 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Saturday, Feb 29, 2020 - 02:11 PM (IST)

ਮੋਹਾਲੀ ਦੇ 'ਵਿਸ਼ਾਲ ਮੈਗਾ ਮਾਰਟ' 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੋਹਾਲੀ (ਨਿਆਮੀਆਂ, ਰਾਣਾ) : ਮੋਹਾਲੀ ਦੇ ਫੇਜ਼-5 'ਚ ਸਥਿਤ ਵਿਸ਼ਾਲ ਮੈਗਾ ਮਾਰਟ ਵਿਖੇ ਸ਼ਨੀਵਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਬੁਲਾਇਆ ਗਿਆ।

PunjabKesari

ਫਾਇਰ ਬ੍ਰਿਗੇਡ ਅਧਿਕਾਰੀਆਂ ਵਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

PunjabKesari


author

Babita

Content Editor

Related News