ਚੰਡੀਗੜ੍ਹ ''ਚ ਤੇਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Saturday, Jun 22, 2019 - 09:36 AM (IST)

ਚੰਡੀਗੜ੍ਹ (ਕੁਲਦੀਪ) : ਇੱਥੇ ਇੰਡਸਟਰੀਅਲ ਏਰੀਆ ਫੇਜ਼-1 'ਚ ਸਥਿਤ ਇਕ ਤੇਲ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 'ਸਰਸਵਤੀ ਆਇਲ ਮਿੱਲ' 'ਚ ਬੀਤੀ ਰਾਤ ਕਰੀਬ 2.30 ਵਜੇ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਫਾਇਰ ਅਧਿਕਾਰੀਆਂ ਨੇ ਸ਼ਨੀਵਾਰ ਸਵੇਰੇ ਬੜੀ ਮੁਸ਼ਕਲ ਅੱਗ 'ਤੇ ਕਾਬੂ ਪਾਇਆ। ਚੰਗੀ ਗੱਲ ਇਹ ਰਹੀ ਹੈ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।