ਦੀਵਾਲੀ ਤੋਂ ਪਹਿਲਾਂ ਗਰੀਬ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਾਰਾ ਕੁੱਝ ਸੜ ਕੇ ਹੋਇਆ ਸੁਆਹ (ਤਸਵੀਰਾਂ)

Saturday, Oct 22, 2022 - 04:18 PM (IST)

ਦੀਵਾਲੀ ਤੋਂ ਪਹਿਲਾਂ ਗਰੀਬ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਾਰਾ ਕੁੱਝ ਸੜ ਕੇ ਹੋਇਆ ਸੁਆਹ (ਤਸਵੀਰਾਂ)

ਸਮਰਾਲਾ (ਵਿਪਨ) : ਸਮਰਾਲਾ ਦੇ ਪਿੰਡ ਟਮਕੋਦੀ ਵਿਖੇ ਇਕ ਗਰੀਬ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ ਮਕਾਨ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਗਰੀਬ ਪਰਿਵਾਰ ਦਾ ਸਭ ਕੁੱਝ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਕਾਰਨ ਉਸ ਦੇ ਘਰ ਨੂੰ ਅੱਗ ਲੱਗ ਗਈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਉਸ ਦੇ ਪਰਿਵਾਰ ਦੇ ਕੱਪੜੇ, ਬੱਚਿਆਂ ਦੀਆਂ ਕਿਤਾਬਾਂ ਅਤੇ ਹੋਰ ਕੀਮਤੀ ਸਮਾਨ ਸੜ ਗਿਆ।

ਇਹ ਵੀ ਪੜ੍ਹੋ : ਚੌਰਾਹੇ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਖ਼ੌਫ਼ਨਾਕ ਸੀਨ ਦੇਖ ਸੁੰਨ ਹੋਇਆ ਪੂਰਾ ਪਿੰਡ

PunjabKesari

ਉਸ ਨੇ ਦੱਸਿਆ ਕਿ ਉਸ ਦੀਆਂ 3 ਧੀਆਂ ਅਤੇ ਇਕ ਪੁੱਤਰ ਹੈ ਅਤੇ ਉਹ ਦਿਹਾੜੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਸੁਖਵਿੰਦਰ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਹ ਰੋਟੀ ਅਤੇ ਕੱਪੜਿਆਂ ਦੇ ਵੀ ਮੁਥਾਜ਼ ਹੋ ਗਏ ਹਨ।

ਇਹ ਵੀ ਪੜ੍ਹੋ : ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਖ਼ਤਰਨਾਕ ਜਨਰਲ ਨੂੰ ਸੌਂਪੀ ਯੂਕ੍ਰੇਨ ਹਮਲੇ ਦੀ ਕਮਾਨ

PunjabKesari

ਉਸ ਨੇ ਦੱਸਿਆ ਕਿ ਕਈ ਵਾਰ ਉਨ੍ਹਾਂ ਨੇ ਪੱਕਾ ਮਕਾਨ ਬਣਾਉਣ ਲਈ ਅਰਜ਼ੀ ਦਿੱਤੀ ਹੈ ਪਰ ਉਸ ਦੀ ਕੋਈ ਵੀ ਸੁਣਵਾਈ ਨਹੀਂ ਹੋਈ। ਹੁਣ ਜਿੱਥੇ ਲੋਕ ਦੀਵਾਲੀ ਦੀਆਂ ਖ਼ੁਸ਼ੀਆਂ ਮਨਾ ਰਹੇ ਹਨ, ਉੱਥੇ ਹੀ ਇਹ ਗਰੀਬ ਪਰਿਵਾਰ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਾ ਰਿਹਾ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News