ਰੈਡੀਮੇਡ ਗਾਰਮੈਂਟ ਦੇ ਸ਼ੋਅਰੂਮ ''ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

Sunday, May 24, 2020 - 11:00 PM (IST)

ਰੈਡੀਮੇਡ ਗਾਰਮੈਂਟ ਦੇ ਸ਼ੋਅਰੂਮ ''ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਮਾਨਸਾ,(ਮਿੱਤਲ)- ਸਥਾਨਕ ਸ਼ਹਿਰ ਦੇ ਬਾਰਾਂ ਹੱਟਾਂ ਚੌਕ 'ਚ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਦੇਰ ਸ਼ਾਮ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਰਾਂ ਹੱਟਾਂ ਚੌਕ ਸ਼ਹਿਰ ਦੀ ਸੰਘਣੀ ਆਬਾਦੀ ਮੇਨ ਬਾਜ਼ਾਰ 'ਚ ਸਪੋਰਟਕਿੰਗ ਦੇ ਸ਼ੋਅ ਰੂਮ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਅਨੁਮਾਨ ਹੈ। ਅੱਗ ਲੱਗਦਿਆਂ ਲੋਕਾਂ ਨੇ ਸਿਟੀ ਥਾਣਾ-1 ਦੇ ਮੁਖੀ ਸੁਖਜੀਤ ਸਿੰਘ ਨੂੰ ਇਸ ਬਾਰੇ ਸੁਚਿਤ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਪੁੱਜ ਕੇ ਦੋ ਫਾਇਰ ਬਿਗ੍ਰੇਡ ਗੱਡੀਆਂ ਦਾ ਪ੍ਰਬੰਧ ਕੀਤਾ। ਫਾਇਰ ਬਿਗ੍ਰੇਡ ਦੀ ਜੱਦੋ-ਜਹਿੱਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ 'ਤੇ ਕਾਬੂ ਪਾਉਂਦਿਆਂ ਕਾਫੀ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਜਾਣਕਾਰੀ ਅਨੁਸਾਰ ਲਾਕਡਾਊਨ ਦੌਰਾਨ ਇਹ ਸ਼ੋਅਰੂਮ ਮੁੰਕਮਲ ਤੌਰ 'ਤੇ ਬੰਦ ਸੀ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਨਸਾ ਰਘੁਵੀਰ ਸਿੰਘ ਮਾਨਸਾ, ਕੌਂਸਲਰ ਜੁਗਰਾਜ ਸਿੰਘ ਰਾਜੂ ਦਰਾਕਾ, ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ ਨੇ ਸਿਟੀ-1 ਦੇ ਐੱਸ. ਐੱਚ. ਓ. ਵੱਲੋਂ ਨਿਭਾਈ ਗਈ ਡਿਊਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੁਕਾਨ ਮਾਲਕ ਨੂੰ ਵੱਧ ਤੋਂ ਵੱਧ ਮੁਆਵਜਾ ਦਿਵਾ ਕੇ ਆਰਥਿਕ ਪੱਖੋਂ ਮਦਦ ਕਰੇ।


author

Bharat Thapa

Content Editor

Related News