ਖੰਨਾ : ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

04/23/2019 1:26:16 PM

ਖੰਨਾ : ਖੰਨਾ ਸ਼ਹਿਰ ਦੇ ਸਮਰਾਲਾ ਰੋਡ 'ਤੇ ਸਥਿਤ ਇਕ ਫਰਨੀਚਰ ਤੇ ਇਲੈਕਟ੍ਰਾਨਿਕਸ ਸ਼ੋਅਰੂਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਸ਼ੋਅਰੂਮ ਅੰਦਰ ਲੱਕੜੀ ਦਾ ਸਮਾਨ ਪਿਆ ਹੋਣ ਕਾਰਨ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪਲਾਂ 'ਚ ਹੀ ਪੂਰੀ ਇਮਾਰਤ 'ਚ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਵੱਖ-ਵੱਖ ਥਾਵਾਂ ਤੋਂ ਪੁੱਜੀ ਫਾਇਰ ਬ੍ਰਿਗੇਡ ਨੇ ਅੱਗ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਪਰ ਅੱਗ ਇੰਨੀ ਭਿਆਨਕ ਸੀ ਕਿ ਸ਼ਾਮ ਸਾਢੇ 5 ਵਜੇ ਦੀ ਲੱਗੀ ਅਤੇ ਰਾਤ ਸਾਢੇ 10 ਵਜੇ ਤੱਕ ਵੀ ਇਸ 'ਤੇ ਚੰਗੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਘਟਨਾ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ, ਹਾਲਾਂਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 


Babita

Content Editor

Related News