ਮੋਹਾਲੀ : ਖਰੜ ਨੇੜੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
Wednesday, Jun 12, 2019 - 04:06 PM (IST)
ਮੋਹਾਲੀ (ਜੱਸੋਵਾਲ, ਕੁਲਦੀਪ) : ਮੋਹਾਲੀ ਨੇੜੇ ਖਰੜ ਅਧੀਨ ਪੈਂਦੇ ਸੰਨੀ ਇਨਕਲੇਵ 'ਚ ਬੁੱਧਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਥੇ ਸਥਿਤ ਇਕ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ।
ਜਾਣਕਾਰੀ ਮੁਤਾਬਕ ਅੱਗ ਨੇ ਦੇਖਦੇ ਹੀ ਦੇਖਦੇ ਪੂਰੇ ਸ਼ੋਅਰੂਮ ਨੂੰ ਆਪਣੀ ਲਪੇਟ 'ਚ ਲੈ ਲਿਆ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਫਾਇਰ ਅਧਿਕਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।