ਪਟਿਆਲਾ ''ਚ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Saturday, Jan 08, 2022 - 12:22 PM (IST)

ਪਟਿਆਲਾ ''ਚ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਪਟਿਆਲਾ (ਇੰਦਰਜੀਤ) : ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਨੇੜੇ ਇੱਕ ਰੈਡੀਮੇਡ ਕੱਪੜੇ ਦੇ ਸ਼ੋਅਰੂਮ ਨੂੰ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਆਗੂ ਨਰੇਸ਼ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਸ਼ੋਅਰੂਮ 'ਚ ਅੱਗ ਲੱਗ ਗਈ ਹੈ।

ਜਦੋਂ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਸੀ। ਦੱਸਣਯੋਗ ਹੈ ਕਿ ਜਿਸ ਸ਼ੋਅਰੂਮ ਨੂੰ ਅੱਗ ਲੱਗੀ ਹੈ, ਉਹ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਸਥਿਤ ਹੈ ਅਤੇ ਇੱਥੇ ਜਾਣ ਲਈ ਰਾਹ ਵੀ ਬਹੁਤ ਤੰਗ ਹੈ, ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਵੀ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ। 
 


author

Babita

Content Editor

Related News