ਕਪੂਰਥਲਾ ਰਾਈਸ ਮਿੱਲ ਦੇ ਡ੍ਰਾਇਅਰ ''ਚ ਲੱਗੀ ਭਿਆਨਕ ਅੱਗ, 800 ਬੋਰੀਆਂ ਝੋਨਾ ਸੜ ਕੇ ਸੁਆਹ
Thursday, Jan 22, 2026 - 06:48 PM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਇਕ ਚੌਲਾਂ ਦੇ ਸ਼ੈਲਰ ਮਿੱਲ ਵਿੱਚ ਝੋਨਾ ਸੁਕਾਉਣ ਵਾਲੇ ਡ੍ਰਾਇਅਰ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਹ ਤੇਜ਼ੀ ਨਾਲ ਨੇੜੇ ਦੀਆਂ ਝੋਨੇ ਦੀਆਂ ਬੋਰੀਆਂ ਵਿੱਚ ਫੈਲ ਗਈ। ਅੱਗ ਵਿੱਚ ਨੇੜੇ ਪਈਆਂ ਲਗਭਗ 800 ਝੋਨੇ ਦੀਆਂ ਬੋਰੀਆਂ ਸੜ ਗਈਆਂ। ਇਸ ਹਾਦਸੇ ਵਿੱਚ ਮਿੱਲ ਮਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਅਧਿਕਾਰੀ ਗੁਰਪ੍ਰੀਤ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਅੱਗ ਬੁਝਾਉਣ ਲਈ ਦੋ ਫਾਇਰ ਟੈਂਡਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਸਪੋਰਟਸ ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਬਜ਼ੁਰਗ ਦਾ ਕੀਤਾ ਕਤਲ, ਤੇ ਫਿਰ...
ਫਾਇਰ ਬ੍ਰਿਗੇਡ ਟੀਮ ਵੱਲੋਂ ਅੱਗ 'ਤੇ ਕਾਬੂ ਪਾਉਣ ਲਈ ਲਗਾਤਾਰ ਕੰਮ ਕਰ ਰਹੀ ਸੀ ਤਾਂ ਜੋ ਇਸ ਨੂੰ ਹੋਰ ਖੇਤਰਾਂ ਵਿੱਚ ਫ਼ੈਲਣ ਤੋਂ ਰੋਕਿਆ ਜਾ ਸਕੇ। ਤਿੰਨ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪੌਣੇ 11 ਵਜੇ ਦੇ ਕਰੀਬ ਸੁਲਤਾਨਪੁਰ ਰੋਡ 'ਤੇ ਸਥਿਤ ਇਕ ਸ਼ੈਲਰ ਦੇ ਡ੍ਰਾਇਅਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਤੁਰੰਤ ਬਾਅਦ ਫਾਇਰ ਅਫ਼ਸਰ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਮਿੱਲ ਮਾਲਕ ਦੇ ਅਨੁਸਾਰ ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਝੋਨਾ ਸੜ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।


ਇਹ ਵੀ ਪੜ੍ਹੋ: ਕਪੂਰਥਲਾ 'ਚ ਮੰਦਭਾਗੀ ਘਟਨਾ! ਹਾਈ ਵੋਲਟੇਜ ਤਾਰਾਂ ਨਾਲ ਟਕਰਾਈ JCB ਮਸ਼ੀਨ, ਨੌਜਵਾਨ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
