ਪੰਜਾਬ ''ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
Tuesday, Jan 14, 2025 - 07:44 PM (IST)
ਖੰਨਾ (ਵੈੱਬਡੈਸਕ)- ਇਕ ਪਾਸੇ ਜਿੱਥੇ ਟ੍ਰੇਨਾਂ ਭਰ-ਭਰ ਕੇ ਲੋਕ ਪ੍ਰਯਾਗਰਾਜ ਦੇ ਮਹਾਕੁੰਭ ਮੇਲੇ 'ਚ ਜਾ ਰਹੇ ਹਨ, ਉੱਥੇ ਹੀ ਪੰਜਾਬ ਦੇ ਖੰਨਾ ਇਲਾਕੇ ਤੋਂ ਇਕ ਖ਼ੌਫ਼ਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਚੱਲਦੀ ਜਾ ਰਹੀ ਸ਼ਾਨ-ਏ-ਪੰਜਾਬ ਟ੍ਰੇਨ ਨੂੰ ਅਚਾਨਕ ਅੱਗ ਲੱਗ ਗਈ।
ਇਹ ਘਟਨਾ ਖੰਨਾ ਨਜ਼ਦੀਕ ਚਾਵਾ ਪਾਇਲ ਸਟੇਸ਼ਨ ਨਜ਼ੀਦਕ ਵਾਪਰੀ, ਜਿੱਥੇ ਗੱਡੀ ਦੀਆਂ ਬ੍ਰੇਕਾਂ 'ਚ ਅਚਾਨਕ ਅੱਗ ਲੱਗ ਗਈ। ਅੱਗ ਦੇਖ ਕੇ ਸਵਾਰੀਆਂ ਦੇ ਮਨਾਂ 'ਚ ਡਰ ਦਾ ਮਾਹੌਲ ਛਾ ਗਿਆ ਤੇ ਇਕਦਮ ਚੀਕ-ਚਿਹਾੜਾ ਮਚ ਗਿਆ।
ਹਾਲਾਂਕਿ ਗਨਿਮਤ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਦਿਖਾਈ ਦੇਣ ਮਗਰੋਂ ਟ੍ਰੇਨ ਨੂੰ ਰੋਕ ਲਿਆ ਗਿਆ ਤੇ ਲੋਕਾਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ਕੋਈ ਵੱਡਾ ਨੁਕਸਾਨ ਹੋ ਸਕਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਵਾਲੇ ਦਿਨ ਗੁਰੂ ਨਗਰੀ 'ਚ ਚੱਲ ਗਈਆਂ ਤਲਵਾਰਾਂ ; ਸ਼ਰੇਆਮ ਵੱਢ'ਤਾ ਨੌਜਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e