ਪਿੰਡ ਚੁੰਨੀ ਮਾਜਰਾ ਵਿਖੇ ਅੱਗ ਲੱਗਣ ਕਾਰਨ ਕਿਸਾਨ ਦੀਆਂ 5 ਮੱਜਾਂ ਦੀ ਮੌਤ

Thursday, Oct 02, 2025 - 02:22 PM (IST)

ਪਿੰਡ ਚੁੰਨੀ ਮਾਜਰਾ ਵਿਖੇ ਅੱਗ ਲੱਗਣ ਕਾਰਨ ਕਿਸਾਨ ਦੀਆਂ 5 ਮੱਜਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ (ਬਿਪਨ): ਪਿੰਡ ਚੁੰਨੀ ਮਾਜਰਾ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਗਰੀਬ ਕਿਸਾਨ ਭਾਗ ਸਿੰਘ ਦੀਆਂ ਦੀਆਂ 5 ਮੱਜਾਂ ਦੀ ਮੌਤ ਹੋ ਗਈ। ਪਸ਼ੂਆਂ ਦੀ ਅਚਾਨਕ ਮੌਤ ਨਾਲ ਕਿਸਾਨ ਦੇ ਘਰ ਵਿਚ ਮਾਤਮ ਛਾ ਗਿਆ। ਪਸ਼ੂ ਕਿਸਾਨ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ 11 ਸਿਆਸੀ ਪਾਰਟੀਆਂ ਦੀ ਮਾਨਤਾ ਹੋ ਸਕਦੀ ਹੈ ਰੱਦ! List 'ਚ ਸਿਮਰਨਜੀਤ ਮਾਨ ਦੀ ਪਾਰਟੀ ਵੀ ਸ਼ਾਮਲ

ਇਸ ਦੁੱਖ ਦੀ ਘੜੀ ਵਿਚ ਕਿਸਾਨ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਵਿਸ਼ੇਸ਼ ਤੌਰ ’ਤੇ ਭਾਗ ਸਿੰਘ ਦੇ ਘਰ ਪਹੁੰਚੇ । ਉਨ੍ਹਾਂ ਨੇ ਦੁੱਖੀ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਿਹਾ ਹੈ ਅਤੇ ਇਸ ਗਰੀਬ ਕਿਸਾਨ ਦੇ ਨੁਕਸਾਨ ਨੂੰ ਵੀ ਅਣਦੇਖਾ ਨਹੀਂ ਹੋਣ ਦਿੱਤਾ ਜਾਵੇਗਾ। ਬਲਜੀਤ ਸਿੰਘ ਭੁੱਟਾ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਕਿਸਾਨ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ ਅਤੇ ਉਸ ਨੂੰ ਵਾਜ਼ਬ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਆਪਣਾ ਗੁਜ਼ਾਰਾ ਚਲਾਉਣ ਯੋਗ ਹੋ ਸਕੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲਿਆ ਮੌਸਮ! ਸਵੇਰੇ-ਸਵੇਰੇ ਸ਼ੁਰੂ ਹੋਈ ਬਰਸਾਤ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਇਸ ਮੌਕੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਇਆ ਸੀ। ਇਸ ਮੌਕੇ ਕਿਸਾਨ ਦੇ ਪੁੱਤਰ ਅਮਰਜੀਤ ਸਿੰਘ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News