ਗਰਮ ਕੰਬਲਾਂ ਵਾਲੇ ਗੋਦਾਮ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

Saturday, Sep 20, 2025 - 10:29 AM (IST)

ਗਰਮ ਕੰਬਲਾਂ ਵਾਲੇ ਗੋਦਾਮ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਜਲਾਲਾਬਾਦ (ਬੰਟੀ ਦਹੂਜਾ) : ਜਲਾਲਾਬਾਦ ਦੇ ਕ੍ਰਿਸ਼ਨਾ ਮੰਦਰ ਕੋਲ ਗਰਮ ਕੰਬਲਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਦੁਕਾਨਦਾਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਕ੍ਰਿਸ਼ਨ ਲਾਲ ਰੱਸੇਵੱਟ ਦੀ ਦੁਕਾਨ ਸੀ ਅਤੇ ਉੱਥੇ ਖੜ੍ਹੇ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆ ਹੋ ਗਿਆ ਹੈ ਅਤੇ ਲੱਖਾਂ ਦਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਇਨਕਮ ਟੈਕਸ ਜੀ. ਐੱਸ. ਟੀ. ਭਰਨ ਲੱਗਿਆਂ ਤਾਂ ਦੁਕਾਨਦਾਰਾਂ ’ਤੇ ਬੋਝ ਪਾਇਆ ਜਾਂਦਾ ਹੈ ਪਰ ਇਨ੍ਹਾਂ ਦੁਕਾਨਦਾਰਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ।
ਦੂਜੇ ਪਾਸੇ ਬਾਰਡਰ ਏਰੀਆ ਹੋਣ ਕਾਰਨ ਲੋਕ ਪਹਿਲਾਂ ਤੋਂ ਹੀ ਮੰਦੀ ਦਾ ਸ਼ਿਕਾਰ ਹੋ ਰਹੇ ਹਨ ਤੇ ਇਹ ਮੰਦਭਾਗੀ ਘਟਨਾ ਨੇ ਦੁਕਾਨਦਾਰਾਂ ਨੂੰ ਹੋਰ ਪਰੇਸ਼ਾਨੀ ’ਚ ਪਾ ਦਿੱਤਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਕਿਸਾਨਾਂ ਨੂੰ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੀ ਇਨ੍ਹਾਂ ਦੁਕਾਨਦਾਰਾਂ ਨੂੰ ਸਰਕਾਰਾਂ ਵੱਲੋਂ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਦੂਜੀ ਵਾਰ ਫਿਰ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਜ਼ਿਕਰਯੋਗ ਹੈ ਕਿ ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੀ 5 ਮਿੰਟਾਂ ’ਚ ਹਾਜ਼ਰ ਹੋ ਗਈ ਸੀ ਪਰ ਉਸ ਤੋਂ ਪਹਿਲਾਂ ਹੀ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
 


author

Babita

Content Editor

Related News