ਆਟਾ ਚੱਕੀ ''ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
Saturday, Jul 25, 2026 - 10:18 AM (IST)
ਲੁਧਿਆਣਾ (ਵੈੱਬ ਡੈਸਕ, ਖੁਰਾਣਾ) : ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਹਰਗੋਬਿੰਦ ਨਗਰ ਨੀਲਾ ਝੰਡਾ ਰੋਡ 'ਤੇ ਸਥਿਤ ਇਕ ਆਟਾ ਚੱਕੀ 'ਚ ਸ਼ੁੱਕਰਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਗਰਾਊਂਡ ਫਲੋਰ ਤੋਂ ਸ਼ੁਰੂ ਹੋਈ ਇਹ ਅੱਗ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਗਈ ਅਤੇ ਮਕਾਨ ਦੀ ਪਹਿਲੀ ਮੰਜ਼ਿਲ ਤੱਕ ਪਹੁੰਚ ਗਈ। ਇਸ ਦੌਰਾਨ ਮਕਾਨ ਦੀ ਪਹਿਲੀ ਮੰਜ਼ਿਲ 'ਤੇ ਸੌਂ ਰਹੋ ਪਰਿਵਾਰ ਦੇ ਮੈਂਬਰਾਂ ਨੇ ਆਪਣੀ ਜਾਨ ਖ਼ਤਰੇ 'ਚ ਪਈ ਦੇਖ ਕੇ ਰੌਲਾ ਪਾਇਆ ਅਤੇ ਇਲਾਕਾ ਵਾਸੀਆਂ ਨੇ ਸਮਾਂ ਰਹਿੰਦੇ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
