ਗੁਰਦਾਸਪੁਰ ''ਚ ਅਸਮਾਨੋਂ ਵਰ੍ਹ ਰਹੀ ਅੱਗ: ਪਾਰਾ 44 ਡਿਗਰੀ ਤੋਂ ਪਾਰ, ਦੁਪਹਿਰ ਵੇਲੇ ਸੜਕਾਂ ''ਤੇ ਪਸਰਿਆ ਸੰਨਾਟਾ

Tuesday, May 19, 2026 - 05:52 AM (IST)

ਗੁਰਦਾਸਪੁਰ ''ਚ ਅਸਮਾਨੋਂ ਵਰ੍ਹ ਰਹੀ ਅੱਗ: ਪਾਰਾ 44 ਡਿਗਰੀ ਤੋਂ ਪਾਰ, ਦੁਪਹਿਰ ਵੇਲੇ ਸੜਕਾਂ ''ਤੇ ਪਸਰਿਆ ਸੰਨਾਟਾ

ਗੁਰਦਾਸਪੁਰ (ਹਰਮਨ, ਵਿਨੋਦ) : ਗੁਰਦਾਸਪੁਰ ਸਮੇਤ ਸਮੁੱਚੇ ਇਲਾਕੇ ’ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਹੀਟ ਵੇਵ (ਲੂ) ਨੇ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਤਾਪਮਾਨ 44 ਡਿਗਰੀ ਸੈਂਟੀਗ੍ਰੇਡ ਤੋਂ ਵੀ ਪਾਰ ਪਹੁੰਚ ਗਿਆ ਹੈ, ਜਿਸ ਕਾਰਨ ਦਿਨ ਦੇ ਨਾਲ-ਨਾਲ ਰਾਤ ਦੇ ਵੇਲੇ ਵੀ ਲੋਕਾਂ ਨੂੰ ਗਰਮੀ ਤੋਂ ਕੋਈ ਖਾਸ ਰਾਹਤ ਨਹੀਂ ਮਿਲ ਰਹੀ। ਰਾਤ ਦਾ ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ, ਜਿਸ ਨਾਲ ਲੋਕਾਂ ਦੀ ਨੀਂਦ ਅਤੇ ਦਿਨਚਰਿਆ ਦੋਵੇਂ ਪ੍ਰਭਾਵਿਤ ਹੋ ਰਹੇ ਹਨ। ਦੱਸਣਯੋਗ ਹੈ ਕਿ ਪਿਛਲੇ ਕਰੀਬ ਇਕ ਹਫ਼ਤੇ ਦੌਰਾਨ ਮੌਸਮ ਕੁਝ ਹੱਦ ਤੱਕ ਸੁਖਾਵਾਂ ਰਿਹਾ ਸੀ, ਪਰ ਪਿਛਲੇ ਤਿੰਨ ਤੋਂ ਚਾਰ ਦਿਨਾਂ ’ਚ ਤਾਪਮਾਨ ਵਿਚ ਅਚਾਨਕ 4 ਤੋਂ 5 ਡਿਗਰੀ ਸੈਂਟੀਗ੍ਰੇਡ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਅਚਾਨਕ ਵਾਧੇ ਨੇ ਇਕ ਵਾਰ ਫਿਰ ਹੀਟ ਵੇਵ ਦੀ ਸਥਿਤੀ ਪੈਦਾ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫ਼ਾਸ਼, 2 ਕਾਰਕੁਨ ਹਥਿਆਰਾਂ ਸਣੇ ਗ੍ਰਿਫ਼ਤਾਰ

ਹਾਲਾਤ ਇਹ ਬਣ ਗਏ ਹਨ ਕਿ ਦੁਪਹਿਰ ਦੇ ਸਮੇਂ ਬਾਜ਼ਾਰਾਂ ਅਤੇ ਸੜਕਾਂ ’ਤੇ ਸੁੰਨਸਾਨ ਛਾ ਜਾਂਦਾ ਹੈ। ਲੋਕ ਬੇਵਜ੍ਹਾ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਵਪਾਰੀਆਂ ਦੇ ਮੁਤਾਬਕ ਗਰਮੀ ਕਾਰਨ ਖਰੀਦਦਾਰੀ ਵਿੱਚ ਕਾਫ਼ੀ ਘਟਾਓ ਆਇਆ ਹੈ, ਜਿਸ ਨਾਲ ਵਪਾਰ ’ਤੇ ਵੀ ਅਸਰ ਪੈ ਰਿਹਾ ਹੈ। ਗਰਮੀ ਦਾ ਸਭ ਤੋਂ ਵੱਧ ਅਸਰ ਦਿਹਾੜੀਦਾਰ ਮਜ਼ਦੂਰਾਂ ਅਤੇ ਖੁੱਲ੍ਹੇ ਆਕਾਸ਼ ਹੇਠ ਕੰਮ ਕਰਨ ਵਾਲੇ ਲੋਕਾਂ ’ਤੇ ਪੈ ਰਿਹਾ ਹੈ। ਇਮਾਰਤਾਂ ਦੀ ਉਸਾਰੀ ਨਾਲ ਜੁੜੇ ਮਜ਼ਦੂਰ, ਰੇਹੜੀ-ਫੜੀ ਵਾਲੇ ਅਤੇ ਕਿਸਾਨ ਵਰਗ ਨੂੰ ਤਪਦੀ ਧੁੱਪ ਵਿੱਚ ਕੰਮ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸਿਹਤ ਸੰਬੰਧੀ ਖਤਰਿਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਕਿਨਾਰੇ ਲੱਗੇ ਪੌਦੇ ਅਤੇ ਹਰਿਆਵਲ ਵੀ ਗਰਮੀ ਨਾਲ ਮੁਰਝਾਉਂਦੀ ਨਜ਼ਰ ਆ ਰਹੀ ਹੈ, ਜੋ ਕਿ ਮੌਸਮੀ ਤਬਦੀਲੀ ਦੇ ਸੰਕੇਤ ਵਜੋਂ ਵੀ ਵੇਖਿਆ ਜਾ ਰਿਹਾ ਹੈ। ਪਾਣੀ ਦੀ ਖਪਤ ਵਿੱਚ ਵੀ ਵਾਧਾ ਹੋ ਗਿਆ ਹੈ, ਜਿਸ ਕਾਰਨ ਕੁਝ ਇਲਾਕਿਆਂ ਵਿੱਚ ਪਾਣੀ ਦੀ ਕਮੀ ਦੇ ਹਾਲਾਤ ਬਣ ਸਕਦੇ ਹਨ।

ਇਹ ਵੀ ਪੜ੍ਹੋ : ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket Money ਫੀਚਰ

ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਤਿੱਖੀ ਧੁੱਪ ਵਿੱਚ ਬਾਹਰ ਨਿਕਲਣ ਤੋਂ ਬਚਣ। ਜ਼ਰੂਰੀ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਅਤੇ ਸਿਰ ਨੂੰ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਅਤੇ ਸੂਤੀ ਕੱਪੜੇ ਪਹਿਨਣ ਅਤੇ ਬੱਚਿਆਂ ਤੇ ਬੁਜ਼ੁਰਗਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ। ਡਾਕਟਰਾਂ ਮੁਤਾਬਕ ਲੰਬੇ ਸਮੇਂ ਤੱਕ ਗਰਮੀ ਵਿੱਚ ਰਹਿਣ ਨਾਲ ਹੀਟ ਸਟ੍ਰੋਕ, ਡੀਹਾਈਡਰੇਸ਼ਨ ਅਤੇ ਚੱਕਰ ਆਉਣ ਵਰਗੀਆਂ ਸਮੱਸਿਆਵਾਂ ਵੱਧ ਰਹੀਆਂ ਹਨ। ਇਸ ਲਈ ਕਿਸੇ ਵੀ ਤਰ੍ਹਾਂ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News