ਦੇਰ ਰਾਤ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਬੁਝਾਉਣ 'ਚ ਡਟੀ ਫਾਇਰ ਬ੍ਰਿਗੇਡ

Friday, Jul 26, 2024 - 07:47 AM (IST)

ਦੇਰ ਰਾਤ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਬੁਝਾਉਣ 'ਚ ਡਟੀ ਫਾਇਰ ਬ੍ਰਿਗੇਡ

ਟਾਂਡਾ (ਵਰਿੰਦਰ ਪੰਡਿਤ/ਪਰਮਜੀਤ ਸਿੰਘ ਮੋਮੀ)- ਜਾਜਾ ਰੋਡ ਤੇ ਪਿੰਡ ਜਾਜਾ ਨੇੜੇ ਦੇਰ ਰਾਤ ਕਪੜਿਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨਦਾਰ ਦਾ ਵੱਡਾ ਵਿੱਤੀ ਨੁਕਸਾਨ ਹੋਇਆ ਹੈ। ਅੱਜ ਸਵੇਰੇ ਤੜਕੇ ਕਿਸੇ ਰਾਹਗੀਰ ਵੱਲੋਂ ਦੁਕਾਨ ਵਿੱਚੋਂ ਧੁਆਂ ਤੇ ਅੱਗ ਦੀਆਂ ਲਪਟਾ ਨਿਕਲਣ ਦਾ ਪਤਾ ਲੱਗਿਆ ਤਾਂ ਇਸ ਬਾਰੇ ਦੁਕਾਨ ਦੇ ਮਾਲਕ ਨੂੰ ਤੁਰੰਤ ਸੂਚਨਾ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - 3 ਧੀਆਂ ਦੇ ਪਿਓ ਨੇ ਪਤਨੀ ਦੀ ਸਹੇਲੀ ਨਾਲ ਮਿਟਾਈ ਹਵਸ, ਫ਼ਿਰ ਵੀਡੀਓ ਬਣਾ ਕੇ...

PunjabKesari

ਦੁਕਾਨਦਾਰ ਅਤੇ ਸਥਾਨਕ ਲੋਕਾਂ ਨੇ ਅੱਗ ਬੁਝਾਉਣ ਦਾ ਉੱਦਮ ਸ਼ੁਰੂ ਕੀਤਾ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਵੀ ਬੁਲਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਦੁਕਾਨਦਾਰ ਅਮਨ ਕੁਮਾਰ ਪੁੱਤਰ ਰਮਨ ਕੁਮਾਰ ਵਾਸੀ ਗੁਰੂ ਨਾਨਕ ਕਲੋਨੀ ਜਾਜਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਕੱਪੜਿਆਂ ਦੀ ਦੁਕਾਨ ਬੰਦ ਕਰਕੇ ਗਏ ਸਨ ਕਿ ਇਹ ਮੰਦਭਾਗੀ ਘਟਨਾ ਵਾਪਰ ਗਈ। ਅਮਿਤ ਕੁਮਾਰ ਨੇ ਹੋਰ ਦੱਸਿਆ ਕਿ ਇਸ ਘਟਨਾ ਕਾਰਨ ਉਨ੍ਹਾਂ ਦਾ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।  ਇਸ ਸਬੰਧੀ ਟਾਂਡਾ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News