ਪੰਜਾਬ ''ਚ ਵੱਡੀ ਵਾਰਦਾਤ, 50 ਲੱਖ ਫਿਰੌਤੀ ਨਾ ਦੇਣ ''ਤੇ ਘਰ ''ਤੇ ਚਲਾ ''ਤੀਆਂ ਗੋਲੀਆਂ
Tuesday, Nov 05, 2024 - 01:20 PM (IST)

ਤਰਨਤਾਰਨ (ਰਮਨ)- ਤਰਨਤਾਰਨ 'ਚ ਵੱਡੀ ਵਾਰਦਾਤ ਹੋਈ ਹੈ। ਜਿਥੇ ਇਕ ਸੈਕਟਰੀ ਮਾਲਕ ਨਿਵਾਸੀ ਫੋਕਲ ਪੁਆਇੰਟ ਬੱਸ ਸਟੈਂਡ ਤਰਨਤਰਨ ਨੂੰ ਬੀਤੀ ਰਾਤ 50 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਫੋਨ ਕਾਲ ਆਈ ਸੀ। ਜਿਸ ਤੋਂ ਬਾਅਦ ਅੱਜ ਸਵੇਰੇ 6 ਵਜੇ ਜਦੋਂ ਉਹ ਆਪਣੀ ਇਨਵਰਟਰ ਬੈਟਰੀਆਂ ਦੀ ਫੈਕਟਰੀ ਦੇ ਸਾਹਮਣੇ ਘਰ 'ਚ ਮੌਜੂਦ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਗੇਟ 'ਤੇ ਚਲਾ ਦਿੱਤੀਆਂ ਗਈਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਇਸ ਵਾਰਦਾਤ ਤੋਂ ਬਾਅਦ ਪੀੜਤ ਪਰਿਵਾਰ ਬਹੁਤ ਜ਼ਿਆਦਾ ਸਹਿਮ ਗਿਆ । ਜੋ ਮੀਡੀਆ ਨਾਲ ਵੀ ਕੋਈ ਗੱਲ ਕਰਨ ਨੂੰ ਤਿਆਰ ਨਹੀਂ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਮੌਕੇ 'ਤੇ ਪੁੱਜਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ...ਤਾਂ ਫਿਰ ਇਸ ਕਾਰਨ ਮਾਸਕ ਹੋ ਜਾਵੇਗਾ ਲਾਜ਼ਮੀ, ਹਸਪਤਾਲਾਂ 'ਚ ਵਧੀ ਮਰੀਜ਼ਾਂ ਦੀ ਗਿਣਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8