ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
Sunday, Jul 02, 2017 - 07:41 AM (IST)

ਜਲੰਧਰ, (ਪ੍ਰੀਤ)- ਥਾਣਾ ਨੰਬਰ 8 ਅਧੀਨ ਆਉਂਦੇ ਜੈਮਲ ਨਗਰ 'ਚ ਪ੍ਰਾਪਰਟੀ ਕਾਰੋਬਾਰੀ ਦੀ ਘਰ ਦੇ ਬਾਹਰ ਖੜ੍ਹੀ ਆਲਟੋ ਕਾਰ ਨੂੰ ਅਣਪਛਾਤੇ ਲੋਕਾਂ ਨੇ ਅੱਗ ਲਾ ਦਿੱਤੀ। ਮੁਹੱਲੇ ਵਾਲਿਆਂ ਨੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ। ਪੁਲਸ ਨੇ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਜੈਮਲ ਨਗਰ ਨਿਵਾਸੀ ਦਿਆਲ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਸ ਦੀ ਆਲਟੋ ਕਾਰ ਘਰ ਦੇ ਬਾਹਰ ਖੜ੍ਹੀ ਸੀ। ਅੱਧੀ ਰਾਤ ਦੇ ਸਮੇਂ ਉਨ੍ਹਾਂ ਨੇ ਮੁਹੱਲੇ 'ਚ ਰੌਲਾ ਸੁਣਿਆ। ਉਹ ਬਾਹਰ ਨਿਕਲੇ ਤਾਂ ਉਨ੍ਹਾਂ ਦੀ ਆਲਟੋ ਕਾਰ ਨੂੰ ਅੱਗ ਲੱਗੀ ਹੋਈ ਸੀ। ਅੱਗ 'ਤੇ ਕਾਬੂ ਪਾਇਆ ਗਿਆ ਪਰ ਕਾਰ ਦਾ ਉਪਰਲਾ ਹਿੱਸਾ ਸੜ ਗਿਆ। ਥਾਣਾ ਨੰਬਰ 8 ਦੀ ਪੁਲਸ ਨੇ ਧਾਰਾ 435 ਆਈ. ਪੀ. ਸੀ. ਦੇ ਅਧੀਨ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ।