ਪੰਜਾਬ ''ਚ ਅਸਮਾਨੋਂ ਵਰ੍ਹੇਗੀ ਅੱਗ! 2 ਦਿਨ ਬੇਹੱਦ ਔਖੇ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

Saturday, Jun 07, 2025 - 10:26 AM (IST)

ਪੰਜਾਬ ''ਚ ਅਸਮਾਨੋਂ ਵਰ੍ਹੇਗੀ ਅੱਗ! 2 ਦਿਨ ਬੇਹੱਦ ਔਖੇ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪਏ ਮੀਂਹ ਕਾਰਨ ਬੀਤੇ ਦਿਨੀਂ ਗਰਮੀ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ ਸੀ ਪਰ ਹੁਣ ਇਕ ਵਾਰ ਫਿਰ ਸੂਬੇ 'ਚ ਅਸਮਾਨ ਤੋਂ ਅੱਗ ਵਰ੍ਹੇਗੀ, ਜਿਸ ਕਾਰਨ 2 ਦਿਨ ਬੇਹੱਦ ਔਖੇ ਨਿਕਲਣ ਵਾਲੇ ਹਨ। ਦਰਅਸਲ ਗਰਮੀ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸੂਬੇ 'ਚ 9 ਅਤੇ 10 ਜੂਨ ਨੂੰ ਵੱਖ-ਵੱਖ ਜ਼ਿਲ੍ਹਿਆਂ 'ਚ ਕਹਿਰ ਦੀ ਗਰਮੀ ਅਤੇ 'ਲੂ' ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, ਆਖ਼ਰੀ ਤਾਰੀਖ਼ ਤੋਂ ਪਹਿਲਾਂ ਹੀ...

ਮੌਸਮ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ, ਫ਼ਰੀਦਕੋਟ, ਬਰਨਾਲਾ ਅਤੇ ਸੰਗਰੂਰ 'ਚ 'ਲੂ' ਚੱਲਣ ਦੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਤਾਰੀਖ਼ਾਂ ਲਈ ਪੂਰੇ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਦੇ ਹੋਸ਼ ਉਡਾ ਦੇਣ ਵਾਲੀ ਖ਼ਬਰ! ਪੜ੍ਹ ਕੇ ਤੁਸੀਂ ਵੀ ਚਿੰਤਾ 'ਚ ਡੁੱਬ ਜਾਵੋਗੇ
ਬਠਿੰਡਾ ਸਭ ਤੋਂ ਗਰਮ
ਇਸ ਵੇਲੇ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਹੈ ਪਰ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਅਸਥਾਈ ਹੈ ਅਤੇ ਜਲਦੀ ਹੀ ਤਾਪਮਾਨ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News