ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ

Wednesday, Oct 07, 2026 - 04:10 PM (IST)

ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ

ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਾਲ 2026 ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ 'ਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਕੇ ਵੇਚਣ ਦੇ ਆਰਜੀ ਲਾਇਸੈਂਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਮੁਕੰਮਲ ਦਰਖ਼ਾਸਤ ਸਮੇਤ ਸਾਰੇ ਦਸਤਾਵੇਜ਼ ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਆਦਿ ਭਰਨ ਉਪਰੰਤ 07 ਤੋਂ 13 ਅਕਤੂਬਰ 2026 ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਫਿਰੋਜ਼ਪੁਰ ਵਿੱਚ ਪੇਸ਼ ਕਰ ਸਕਦੇ ਹਨ।

ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿੱਚ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੈਂਸ 16 ਅਕਤੂਬਰ 2026 ਨੂੰ ਸਵੇਰੇ 11:30 ਵਜੇ ਮੀਟਿੰਗ ਹਾਲ, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਵਿੱਚ ਪ੍ਰਾਪਤ ਹੋਈ ਕਿਸੇ ਵੀ ਦਰਖ਼ਾਸਤ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।


author

Babita

Content Editor

Related News