ਚੰਡੀਗੜ੍ਹ ਦੇ ਲੋਕ ਅੱਜ ਸ਼ਾਮ ਨੂੰ ਚਲਾ ਸਕਣਗੇ ਪਟਾਕੇ, ਜਾਣੋ ਕੀ ਹੈ Timing

Tuesday, Oct 24, 2023 - 03:48 PM (IST)

ਚੰਡੀਗੜ੍ਹ ਦੇ ਲੋਕ ਅੱਜ ਸ਼ਾਮ ਨੂੰ ਚਲਾ ਸਕਣਗੇ ਪਟਾਕੇ, ਜਾਣੋ ਕੀ ਹੈ Timing

ਚੰਡੀਗੜ੍ਹ (ਰਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਤਿਉਹਾਰਾਂ ਦੇ ਸੀਜ਼ਨ ਕਾਰਨ ਸ਼ਹਿਰ 'ਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਮੰਗਲਵਾਰ ਨੂੰ ਦੁਸਹਿਰੇ ਦੇ ਤਿਉਹਾਰ ’ਤੇ ਸ਼ਾਮ 4 ਤੋਂ 6 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਸਬੰਧੀ ਸੋਮਵਾਰ ਨੂੰ ਪ੍ਰਸ਼ਾਸਨ ਵਲੋਂ ਵਿਸਥਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਹੁਕਮਾਂ ਅਨੁਸਾਰ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੇ ਇਹ ਰਸਤੇ, ਨਵਾਂ ਰੂਟ ਪਲਾਨ ਜਾਰੀ

ਇਸ ਦੇ ਨਾਲ ਹੀ ਗੁਰਪੁਰਬ ’ਤੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਤਿਉਹਾਰਾਂ ’ਤੇ ਗ੍ਰੀਨ ਪਟਾਕਿਆਂ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਇਲਾਵਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੀ ਪਹਿਲਾਂ ਉਨ੍ਹਾਂ ਸ਼ਹਿਰਾਂ 'ਚ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ, ਜਿੱਥੇ ਹਵਾ ਦੀ ਗੁਣਵੱਤਾ ਇੰਡੈਕਸ ਮਾਡਰੇਟ ਹੈ ਜਾਂ ਫਿਰ ਘੱਟ ਹੈ।

ਇਹ ਵੀ ਪੜ੍ਹੋ : ਚਿੰਤਾ ਭਰੀ ਖ਼ਬਰ : ਲੁਧਿਆਣਾ 'ਚ ਇਸ ਬੀਮਾਰੀ ਨੇ ਵਿਗਾੜੇ ਹਾਲਾਤ, ਇਹ ਇਲਾਕੇ ਸਭ ਤੋਂ ਵੱਧ ਸੰਵੇਦਨਸ਼ੀਲ

ਇਹ ਵੀ ਕਿਹਾ ਗਿਆ ਕਿ ਸਿਰਫ ਹਰੇ ਪਟਾਕਿਆਂ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਨੂੰ ਵੀ ਦੋ ਘੰਟੇ ਤੋਂ ਵੱਧ ਨਹੀਂ ਚੱਲਣ ਦਿੱਤਾ ਜਾਵੇਗਾ। ਹੁਕਮਾਂ ਅਨੁਸਾਰ, ਸੀ. ਐੱਸ. ਆਈ. ਆਰ-ਨੀਰੀ ਵਲੋਂ ਪ੍ਰਮਾਣਿਤ ਸਿਰਫ ਗ੍ਰੀਨ ਪਟਾਕਿਆਂ ਦੀ ਮਨਜ਼ੂਰੀ ਹੋਵੇਗੀ। ਨਿਰਦੇਸ਼ ਦਿੱਤੇ ਗਏ ਕਿ ਦੁਸਹਿਰੇ ਮੌਕੇ ਪੁਤਲਿਆਂ ਵਿਚ ਵੀ ਸਿਰਫ਼ ਗ੍ਰੀਨ ਪਟਾਕੇ ਹੀ ਲਗਾਏ ਜਾਣੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News