ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੇ ਗਲ਼ੇ ''ਚ ਆ ਵੱਜੀ ਆਤਿਸ਼ਬਾਜ਼ੀ, ਤੜਫ਼-ਤੜਫ਼ ਕੇ ਗੁਆਈ ਜਾਨ
Saturday, Nov 02, 2024 - 05:41 AM (IST)

ਡੇਰਾ ਬਾਬਾ ਨਾਨਕ (ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪਰ ਜਾਜਨ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੀਵਾਲੀ ਦੀਆਂ ਖੁਸ਼ੀਆਂ ਗਮਗੀਨ ਮਾਹੌਲ ’ਚ ਉਸ ਵੇਲੇ ਬਦਲ ਗਈਆਂ, ਜਦੋਂ ਇਕ ਹੱਸਦੇ-ਵੱਸਦੇ ਪਰਿਵਾਰ ਦੇ ਨੌਜਵਾਨ ਦੀ ਆਤਿਸ਼ਬਾਜ਼ੀ ਚਲਾਉਂਦੇ ਸਮੇਂ ਜ਼ਖ਼ਮੀ ਹੋ ਜਾਣ ਮਗਰੋਂ ਇਲਾਜ ਲਈ ਲਿਜਾਂਦੇ ਸਮੇਂ ਰਸਤੇ ’ਚ ਹੀ ਮੌਤ ਹੋ ਗਈ।
ਇਹ ਮਾਮਲਾ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਤੋਂ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਲਾਲੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਵਜੋਂ ਹੋਈ।
ਇਹ ਵੀ ਪੜ੍ਹੋ- ਦੀਵਾਲੀ ਦੀ ਸ਼ਾਮ ਵਾਪਰ ਗਿਆ ਭਿਆਨਕ ਹਾ.ਦਸਾ, ਕਾਰ ਤੇ ਐਕਟਿਵਾ ਨਾਲ ਟੱਕਰ ਮਗਰੋਂ ਬੁਲੇਟ ਸਵਾਰ ਦੀ ਹੋਈ ਮੌ.ਤ
ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਦੇਵ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਦੀਪ ਸਿੰਘ ਆਤਿਸ਼ਬਾਜ਼ੀ ਚਲਾ ਰਿਹਾ ਸੀ ਤੇ ਅਚਾਨਕ ਇਕ ਆਤਿਸ਼ਬਾਜ਼ੀ ਉਸ ਦੇ ਗਲੇ ’ਤੇ ਆ ਵੱਜੀ, ਜਿਸ ਨਾਲ ਹਰਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਲਿਜਾਂਦੇ ਸਮੇਂ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e