ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਵਿਕਣਗੇ ''ਪਟਾਕੇ'', ਸਟਾਲ ਲਾਉਣ ਦੀ ਤਿਆਰੀ ਸ਼ੁਰੂ (ਵੀਡੀਓ)
Sunday, Nov 08, 2020 - 03:27 PM (IST)
ਚੰਡੀਗੜ੍ਹ : ਜਿੱਥੇ ਇਕ ਪਾਸੇ ਪਟਾਕੇ ਵੇਚਣ, ਖਰੀਦਣ ਅਤੇ ਚਲਾਉਣ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁਕੰਮਲ ਤੌਰ 'ਤੇ ਪਾਬੰਦੀ ਲਾ ਦਿੱਤੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਪਟਾਕਿਆਂ 'ਤੇ ਪਾਬੰਦੀ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਦੇ ਮੋਹਾਲੀ, ਡੇਰਾਬੱਸੀ, ਬਨੂੜ, ਨਵਾਂਗਾਓਂ, ਖਰੜ, ਲਾਲੜੂ, ਜ਼ੀਰਕਪੁਰ, ਕੁਰਾਲੀ ਅਤੇ ਹੋਰ ਜ਼ਿਲ੍ਹਿਆਂ 'ਚ ਸਰਕਾਰ ਵੱਲੋਂ ਪਟਾਕੇ ਵੇਚਣ, ਖਰੀਦਣ ਅਤੇ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਨ੍ਹਾਂ ਜ਼ਿਲ੍ਹਿਆਂ 'ਚ ਪਟਾਕਿਆਂ ਦੇ ਸਟਾਲ ਲਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਰਾਸ਼ਨ ਡੀਪੂ ਤੋਂ ਮਿਲੇ 'ਕਾਲੇ ਛੋਲਿਆਂ' ਵੱਲ ਨਜ਼ਰ ਪੈਂਦੇ ਹੀ ਭੜਕੇ ਲੋਕ, ਵੀਡੀਓ ਵਾਇਰਲ
ਜ਼ਿਕਰਯੋਗ ਹੈ ਕਿ ਨੈਸ਼ਨਲ ਗਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਨੇ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਪੰਜਾਬ ਸਮੇਤ 4 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਡਰੱਗ ਰੈਕਟ 'ਚ ਸਾਬਕਾ ਸਰਪੰਚ ਦੀ ਗ੍ਰਿਫ਼ਤਾਰੀ ਮਗਰੋਂ ਭਖੀ ਸਿਆਸਤ, ਅਕਾਲੀ-ਕਾਂਗਰਸੀ ਆਹਮੋ-ਸਾਹਮਣੇ
ਇਸ ਮਾਮਲੇ 'ਚ ਪੰਜਾਬ ਸਰਕਾਰ ਨੇ ਐਨ. ਜੀ. ਟੀ. ਨੂੰ ਕਿਹਾ ਹੈ ਕਿ ਸੂਬੇ 'ਚ ਪਟਾਕਿਆਂ 'ਤੇ ਪਾਬੰਦੀ ਲਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ) 'ਚ ਨਹੀਂ ਆਉਂਦਾ।