ਅਣਪਛਾਤੇ ਵਿਅਕਤੀਆਂ ਨੇ ਘਰ ਦੇ ਬਾਹਰ ਖੜ੍ਹੇ ਨੌਜਵਾਨ ''ਤੇ ਚਲਾਈਆਂ ਗੋਲੀਆਂ
Friday, Nov 24, 2017 - 02:35 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਗੋਇਲ) : ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ 'ਤੇ ਫਾਇਰਿੰਗ ਕਰਕੇ ਉਸ ਨੂੰ ਗੰਭੀਰ ਰੂਪ ਵਿਖ ਜ਼ਖਮੀ ਕਰ ਦਿੱਤਾ ਗਿਆ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੂਣਕ ਦੇ ਪੁਲਸ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਦੇ ਕੋਲ ਕੁਲਦੀਪ ਸਿੰਘ ਪੁੱਤਰ ਸੁਖਦਰਸ਼ਨ ਸਿੰਘ ਵਾਸੀ ਮਨਿਆਣਾ ਜ਼ਿਲਾ ਸੰਗਰੂਰ ਨੇ ਬਿਆਨ ਦਰਜ ਕਰਵਾਏ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤਾਂ 5-6 ਵਿਅਕਤੀ ਇਕ ਵਾਹਨ 'ਚ ਆਏ ਅਤੇ ਉਸ 'ਤੇ ਫਾਇਰ ਕਰ ਦਿੱਤੇ। ਇਸ ਦੌਰਾਨ ਇਕ ਗੋਲੀ ਉਸ ਦੇ ਪੱਟ 'ਚ ਵਿਚ ਲੱਗ ਗਈ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਕੁਲਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।