ਮਾੜੀ ਮੁਸਤਫਾ ''ਚ ਅੰਨ੍ਹੇਵਾਹ ਫਾਇਰਿੰਗ ਕਰਨ ਵਾਲੇ 3 ਦੋਸ਼ੀ ਕਾਬੂ

12/18/2019 4:06:07 PM

ਮੋਗਾ (ਵਿਪਨ)—ਬਾਘਾਪੁਰਾਣਾ ਕੋਲ ਪਿੰਡ ਮਾੜੀ ਮੁਸਤਫਾ 'ਚ ਬੀਤੀ 12 ਦਸੰਬਰ ਦੀ ਸ਼ਾਮ ਨੂੰ ਪਿੰਡ ਦੇ ਹੀ ਇਕ ਨੌਜਵਾਨ ਚਮਕੌਰ ਸਿੰਘ ਉਰਫ ਬੇਅੰਤ 'ਤੇ ਜਾਨਲੇਵਾ ਹਮਲਾ ਕਰਦਿਆਂ ਅੰਨ੍ਹੇਵਾਹ ਫਾਇਰਿੰਗ ਕਰਕੇ ਉਸ ਨੂੰ ਅਤੇ ਉਸ ਦੀ ਚਾਚੀ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਪੁਲਸ ਨੇ ਬੀਤੀ ਰਾਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 4 ਦੋਸ਼ੀ ਭੱਜਣ 'ਚ ਕਾਮਯਾਬ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸ.ਪੀ.ਡੀ. ਹਰਿੰਦਰ ਪਾਲ ਸਿੰਘ ਪਰਮਾਰ ਨੇ ਦੱਸਿੱਾ ਕਿ ਬਾਘਾਪੁਰਾਣਾ ਦੇ ਐੱਸ.ਐੱਚ.ਓ. ਕੁਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਪਿੰਡ 'ਚ ਰੈਸਟ ਹਾਊਸ 'ਚ 6-7 ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹਨ। ਜਦੋਂ ਉੱਥੇ ਰੇਡ ਕੀਤੀ ਗਈ ਤਾਂ 7 ਲੋਕ ਉੱਥੇ ਮੌਜੂਦ ਸਨ, ਜਿਨ੍ਹਾਂ 'ਚੋਂ 4 ਮੌਕੇ 'ਤੇ ਭੱਜਣ 'ਚ ਸਫਲ ਹੋ ਗਏ ਅਤੇ 3 ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਐੱਸ.ਪੀ.ਡੀ. ਨੇ ਦੱਸਿਆ ਕਿ ਇਨ੍ਹਾਂ 3 ਲੋਕਾਂ ਦੇ ਕੋਲ 2 ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਜਦੋਂ ਇਨ੍ਹਾਂ ਤੋਂ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਿਛਲੀ 12 ਦਸੰਬਰ ਨੂੰ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫਾ ਬੇਅੰਤ ਸਿੰਘ ਨਾਮਕ ਨੌਜਵਾਨ ਨੂੰ ਕਿਸੇ ਆਪਸੀ ਰੰਜਿਸ਼ ਦੇ ਚੱਲਦੇ ਗੋਲੀ ਮਾਰ ਦਿੱਤੀ ਸੀ। ਫਿਲਹਾਲ ਪੁਲਸ ਇਨ੍ਹਾਂ ਤਿੰਨਾਂ ਨੂੰ ਅੱਜ ਕੋਰਟ ਪੇਸ਼ ਕਰਕੇ ਰਿਮਾਂਡ ਦੀ ਮੰਗ ਕਰੇਗੀ। ਉੱਥੇ ਐੱਸ.ਪੀ.ਡੀ. ਹਰਿੰਦਰ ਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਨਾਲ ਫੋਟੋ ਖਿੱਚਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।


Shyna

Content Editor

Related News