ਪਟਿਆਲਾ ''ਚ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲੀਆਂ

Friday, Apr 12, 2019 - 02:46 PM (IST)

ਪਟਿਆਲਾ ''ਚ ਭਿੜੀਆਂ ਦੋ ਧਿਰਾਂ, ਚੱਲੀਆਂ ਗੋਲੀਆਂ

ਪਟਿਆਲਾ : ਪਟਿਆਲਾ ਦੀ ਸਾਈਂ ਮਾਰਕਿਟ 'ਚ ਦੋ ਧਿਰਾਂ ਵਿਚਾਲੇ ਝਗੜੇ ਤੋਂ ਬਾਅਦ ਫਾਇਰਿੰਗ ਕੀਤੀ ਗਈ। ਸੂਤਰਾਂ ਮੁਤਾਬਕ ਇਹ ਦੋਵੇਂ ਧੜੇ ਅਕਾਲੀ ਦਲ ਦੇ ਦੱਸੇ ਜਾ ਰਹੇ ਹਨ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਲੜਾਈ 'ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬੌਰਬੀ ਡੈਂਟਲ ਨੇ ਕਿਹਾ ਕਿ ਦੂਜੇ ਧੜੇ ਵਲੋਂ ਕੁਝ ਲੋਕਾਂ ਨੂੰ ਭੇਜ ਕੇ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਅਤੇ ਇਸ ਦੌਰਾਨ ਉਕਤ ਵਲੋਂ ਫਾਇਰਿੰਗ ਵੀ ਕੀਤੀ ਗਈ। ਜਿਸ ਵਿਚ ਉਨ੍ਹਾਂ ਦੇ ਕੁਝ ਲੋਕ ਜ਼ਖ਼ਮੀ ਹੋਏ ਹਨ।
ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਤੋਂ ਤਿੰਨ ਰਾਊਂਡ ਬਰਾਮਦ ਕਰਕੇ ਪੁਲਸ ਨੂੰ ਸੌਂਪ ਦਿੱਤੇ ਗਏ ਹਨ। ਉਧਰ ਮੌਕੇ 'ਤੇ ਪਹੁੰਚੇ ਪਟਿਆਲਾ ਡੀ. ਐੱਸ. ਪੀ. ਯੋਗੇਸ਼ ਕੁਮਾਰ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ, ਜੋ ਵੀ ਦੋਸ਼ੀ ਹੋਏਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News