ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ

06/17/2019 5:20:04 PM

ਮੋਗਾ (ਗੋਪੀ ਰਾਊਕੇ) : ਸਥਾਨਕ ਚੜਿੱਕ ਰੋਡ ਨੇੜੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਨੂੰ ਗੰਭੀਰ ਹਾਲਤ ਵਿਚ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਚੜਿੱਕ ਰੋਡ ਨੇੜੇ ਰਹਿਣ ਵਾਲੇ ਦੀਪ ਧਾਲੀਵਾਲ ਦੀ ਰੀੜ ਹੱਡੀ ਦਾ ਆਪਰੇਸ਼ਨ ਹੋਇਆ ਸੀ ਜਿਸ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਤੁਰਨ-ਫਿਰਨ ਤੋਂ ਅਸਮਰੱਥ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦੇ ਦੀਪ ਧਾਲੀਵਾਲ (53) ਨੇ ਖੁਦ ਨੂੰ ਗੋਲੀ ਮਾਰ ਲਈ। ਇਸ ਦੌਰਾਨ ਗੋਲੀ ਲੱਗਣ ਕਾਰਨ ਦੀਪ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੋਂ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। 

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਧਰ ਡਾਕਟਰਾਂ ਮੁਤਾਬਕ ਦੀਪ ਧਾਲੀਵਾਲ ਦੀ ਹਾਲਤ ਗੰਭੀਰ ਬਣੀ ਹੋਈ ਹੈ, ਇਲਾਜ ਜਾਰੀ ਹੈ।


Gurminder Singh

Content Editor

Related News