ਵਿਅਕਤੀ ਨੂੰ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲਿਆਂ ''ਤੇ ਕੇਸ ਦਰਜ

12/31/2017 9:46:31 AM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਇਕ ਵਿਅਕਤੀ ਦੀ ਕੁੱਟਮਾਰ ਕਰਨ ਉਪਰੰਤ ਉਸ 'ਤੇ ਰਾਈਫਲ ਨਾਲ ਫਾਇਰ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਨੂੰ ਨਾਮਜ਼ਦ ਤੇ 3 ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਤੇ ਹੋਰ ਧਾਰਾਵਾਂ ਤਹਿਤ ਥਾਣਾ ਲੌਂਗੋਵਾਲ ਵਿਖੇ ਪਰਚਾ ਦਰਜ ਕੀਤਾ ਗਿਆ।
ਸਹਾਇਕ ਥਾਣੇਦਾਰ ਬਸੰਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਕੁਨਰਾਂ 27 ਦਸੰਬਰ 2017 ਨੂੰ ਆਪਣੀ ਫਸਲ ਨੂੰ ਬੇਸਹਾਰਾ ਪਸ਼ੂਆਂ ਤੋਂ ਬਚਾਉਣ ਲਈ ਆਪਣੇ ਖੇਤ ਬਾਹੱਦ ਪਿੰਡ ਕੁਨਰਾਂ-ਦੁੱਗਾਂ ਵਿਖੇ ਬੈਠਾ ਸੀ ਕਿ ਕੌਰ ਸਿੰਘ ਪੁੱਤਰ ਭਗਵਾਨ ਸਿੰਘ, ਗੁਰੀ ਪੁੱਤਰ ਕੌਰ ਸਿੰਘ, ਸੁਖਵਿੰਦਰ ਸਿੰਘ ਤੇ ਹਰਭਜਨ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਦੁੱਗਾਂ ਤੇ 3-4 ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ, ਜਿਪਸੀ 'ਚ ਆਏ ਤੇ ਉਸ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਉਸ ਵੱਲੋਂ ਮਿੰਨਤਾਂ ਕਰਨ 'ਤੇ ਉਕਤ ਵਿਅਕਤੀਆਂ ਨੇ ਉਸ ਦੀ ਇਕ ਨਹੀਂ ਸੁਣੀ ਤੇ 12 ਬੋਰ ਦੀ ਰਾਈਫਲ ਨਾਲ ਫਾਇਰ ਕਰ ਦਿੱਤਾ, ਜੋ ਉਸ ਦੇ ਪੈਰ 'ਚ ਲੱਗਾ। ਉਸ ਵੱਲੋਂ ਰੌਲਾ ਪਾਉਣ 'ਤੇ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਮੁਲਜ਼ਮ ਅਸਲੇ ਸਣੇ ਮੌਕੇ ਤੋਂ ਭੱਜ ਗਏ। ਪੁਲਸ ਨੇ ਮੁਲਜ਼ਮਾਂ 'ਤੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News