ਰੰਜਿਸ਼ ਦੇ ਚੱਲਦਿਆਂ ਹਥਿਆਰਬੰਦ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 7 ਨਾਮਜ਼ਦ

Thursday, Dec 16, 2021 - 10:14 AM (IST)

ਰੰਜਿਸ਼ ਦੇ ਚੱਲਦਿਆਂ ਹਥਿਆਰਬੰਦ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 7 ਨਾਮਜ਼ਦ

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ 'ਚ ਕਸਬਾ ਕੋਟ ਈਸੇ ਖਾਂ ਦੇ ਨਗਰ ਪੰਚਾਇਤ ਚੋਣਾਂ ਦੇ ਮਾਮਲੇ ਸਬੰਧੀ ਦੋ ਧਿਰਾਂ ਵਿਰੁੱਧ ਚੱਲਦੀ ਆ ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਨੇ ਨਵੀਨ ਕੁਮਾਰ ਪਲਤਾ ਦੇ ਘਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਸਬੰਧ ਵਿਚ ਪੁਲਸ ਨੇ ਪ੍ਰਭਜੋਤ ਸਿੰਘ ਉਰਫ਼ ਕਾਲੂ, ਉਸ ਦੇ ਪਿਤਾ ਸਲਵਿੰਦਰ ਸਿੰਘ, ਦਵਿੰਦਰ ਸਿੰਘ ਗੋਰਾ, ਗੁਰਜੀਤ ਸਿੰਘ ਨਿਵਾਸੀ ਕੋਟ ਈਸੇ ਖਾਂ ਅਤੇ ਤਿੰਨ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਥਾਣੇਦਾਰ ਮੇਜਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਪੁਲਸ ਸੂਤਰਾਂ ਅਨੁਸਾਰ ਨਵੀਨ ਕੁਮਾਰ ਪਲਤਾ ਨੇ ਕਿਹਾ ਕਿ ਨਗਰ ਪੰਚਾਇਤ ਦੀਆਂ ਚੋਣਾਂ ਸਮੇਂ ਇਕ-ਦੂਜੇ ਦੇ ਪੱਖ ਦੀ ਮਦਦ ਨੂੰ ਲੈ ਕੇ ਤਕਰਾਰ ਹੋਇਆ ਸੀ, ਜਿਸ ਕਾਰਨ ਦੋਸ਼ੀ ਸਾਡੇ ਨਾਲ ਰੰਜਿਸ਼ ਰੱਖਦੇ ਹਨ, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
 


author

Babita

Content Editor

Related News