ਫੌਜ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ, 15 ਕਰੋੜ ਦੀ ਹੈਰੋਇਨ ਛੱਡ ਕੇ ਭੱਜੇ (ਵੀਡੀਓ)
Monday, Jan 28, 2019 - 05:20 PM (IST)
ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀਤੀ ਦੇਰ ਰਾਤ ਬੀ.ਐੱਸ.ਐੱਫ. ਦੀ ਚੌਕੀ ਗਾਹਟੀ ਹਿਆਤ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪਾਕਿ ਤਸਕਰਾਂ ਵਿਚਕਾਰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਦੱਸ ਦੇਈਏ ਕਿ ਹੈਰੋਇਨ ਦੀ ਡਲੀਵਰੀ ਦੇਣ ਆਏ ਤਸਕਰ ਗੋਲੀਬਾਰੀ ਹੋਣ ਕਾਰਨ 15 ਕਰੋੜ ਦੀ ਹੈਰੋਇਨ ਛੱਡ ਕੇ ਫਰਾਰ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਜਵਾਨਾਂ ਨੂੰ ਦੇਰ ਰਾਤ ਪਾਕਿ ਵਲੋਂ ਕੁਝ ਗਤੀਵਿਧੀ ਹੁੰਦੀ ਦਿਖਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਕਿ ਵਲੋਂ ਕੁਝ ਅਣਪਛਾਤੇ ਵਿਅਕਤੀ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਲਲਕਾਰਦੇ ਹੋਏ ਬੀ.ਐੱਸ.ਐੱਫ. ਦੇ ਜਵਾਨਾਂ ਦੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਹੋਣ ਕਾਰਨ ਉਕਤ ਤਸਕਰ 6 ਪੈਕੇਟ ਹੈਰੋਇਨ, ਜਿਨ੍ਹਾਂ ਦਾ ਭਾਰ 2 ਕਿਲੋ 920 ਗ੍ਰਾਮ ਹੈ, ਨੂੰ ਛੱਡ ਕੇ ਫਰਾਰ ਹੋ ਗਏ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 15 ਕਰੋੜ ਰੁਪਏ ਹੈ, ਜਿਸ ਨੂੰ ਕਬਜ਼ੇ 'ਚ ਲੈ ਕੇ ਜਵਾਨਾਂ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।