ਬਟਾਲਾ ''ਚ ਮੁੜ ਹੋਈ ਫਾਇਰਿੰਗ: ਪੈਸੇ ਨਾ ਦੇਣ ''ਤੇ ਕਰਿਆਨਾ ਸਟੋਰ ਮਾਲਕ ''ਤੇ ਚਲਾਈ ਗੋਲੀ, ਮਜ਼ਦੂਰ ਜ਼ਖਮੀ
Sunday, Nov 09, 2025 - 01:28 AM (IST)
ਬਟਾਲਾ (ਗੁਰਪ੍ਰੀਤ ਸਿੰਘ) : ਬਟਾਲਾ ਦੇ ਡੇਰਾ ਰੋਡ ਸ਼ੁਕਰਪੁਰਾ ਵਿਖੇ ਇੱਕ ਕਰਿਆਨਾ ਸਟੋਰ ਮਾਲਕ 'ਤੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀਬਾਰੀ ਦੌਰਾਨ ਇੱਕ ਮਜ਼ਦੂਰ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ, ਮੈਸਰਜ਼ ਰਾਜਪਾਲ ਐਂਡ ਸੰਨਜ਼ ਕਰਿਆਨਾ ਸਟੋਰ ਦੇ ਮਾਲਕ ਰਾਕੇਸ਼ ਕੁਮਾਰ ਪੁੱਤਰ ਰਾਜਪਾਲ ਕੋਲ ਮੁਹੱਲੇ ਦਾ ਹੀ ਇੱਕ ਨੌਜਵਾਨ ਆਇਆ ਅਤੇ ਪੈਸਿਆਂ ਦੀ ਮੰਗ ਕੀਤੀ। ਕਰਿਆਨਾ ਸਟੋਰ ਮਾਲਕ ਵੱਲੋਂ ਪੈਸੇ ਨਾ ਦੇਣ 'ਤੇ ਉਕਤ ਨੌਜਵਾਨ ਨੇ ਤਿੰਨ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਦੁਕਾਨ ਦੇ ਬਾਹਰ ਖੜ੍ਹਾ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨਜ਼ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਪੁਲਸ ਨੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਉਧਰ, ਇਸ ਘਟਨਾ ਨੂੰ ਲੈ ਕੇ ਲੋਕਾਂ 'ਚ ਭਾਰੀ ਸਹਿਮ ਵੀ ਪਾਇਆ ਜਾ ਰਿਹਾ ਹੈ। ਇਸ ਦੌਰਾਨ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਸਟੋਰ ਮਾਲਕ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
