ਪੰਜਾਬ ਦੇ ਇਸ ਜ਼ਿਲ੍ਹੇ ''ਚ ਫਿਰ ਚੱਲੀਆਂ ਠਾਹ-ਠਾਹ ਗੋਲੀਆਂ, ਜਾਣੋ ਪੂਰਾ ਮਾਜਰਾ

Wednesday, Nov 20, 2024 - 04:22 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਫਿਰ ਚੱਲੀਆਂ ਠਾਹ-ਠਾਹ ਗੋਲੀਆਂ, ਜਾਣੋ ਪੂਰਾ ਮਾਜਰਾ

ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਅੰਦਰ ਫਿਰ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਅਲੀਕੇ 'ਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੋਲੀਆਂ ਅਤੇ ਇੱਟਾ-ਰੋੜੇ ਚੱਲ ਗਏ, ਜਿਸ ਦੌਰਾਨ 2 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਦੇ ਪਿਤਾ ਭਗਵਾਨ ਸਿੰਘ ਨੇ ਦੱਸਿਆ ਕਿ ਪਿੰਡ 'ਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਵਾਸੀ ਸਾਵਧਾਨ! ਇਸ ਵੇਲੇ ਨਾ ਨਿਕਲਣ ਘਰੋਂ ਬਾਹਰ

ਜਦੋਂ ਉਨ੍ਹਾਂ ਦਾ ਝਗੜਾ ਜ਼ਿਆਦਾ ਵੱਧ ਗਿਆ ਤਾਂ ਉਸਦਾ ਪੁੱਤਰ ਸ਼ੰਕਰ ਅਤੇ ਇੱਕ ਹੋਰ ਨੌਜਵਾਨ ਮੁਖਤਿਆਰ ਸਿੰਘ ਝਗੜਾ ਦੇਖਣ ਲਈ ਛੱਤ 'ਤੇ ਚੜ੍ਹੇ ਸਨ। ਇਸੇ ਦੌਰਾਨ ਦੋਹਾਂ ਧਿਰਾਂ ਵਿਚਕਾਰ ਗੋਲੀਆਂ ਚੱਲ ਗਈਆਂ, ਜਿਸ 'ਚ 2 ਉਸ ਦਾ ਪੁੱਤਰ ਅਤੇ ਇਕ ਹੋਰ ਮੁੰਡਾ ਜ਼ਖਮੀ ਹੋ ਗਏ। ਉੁਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਧਰ ਇਸ ਮਾਮਲੇ ਵਿੱਚ ਬਲਕਾਰ ਸਿੰਘ 'ਤੇ ਗੋਲੀਆਂ ਚਲਾਉਣ ਦੇ ਦੋਸ਼ ਲਾਏ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ Live : ਹੁਣ ਤੱਕ ਕੁੱਲ 49.61 ਫ਼ੀਸਦੀ ਵੋਟਿੰਗ, ਜਾਣੋ ਪਲ-ਪਲ ਦੀ ਅਪਡੇਟ (ਵੀਡੀਓ)

ਉਸ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਕਿਹਾ ਕਿ ਇਹ ਦੋਸ਼ ਝੂਠੇ ਹਨ, ਜਦੋਂ ਕਿ ਉਹ ਬਿਮਾਰ ਹੈ ਅਤੇ ਮੰਜੇ 'ਤੇ ਪਿਆ ਹੋਇਆ ਹੈ। ਜਦੋਂ ਇਸ ਘਟਨਾ ਨੂੰ ਲੈ ਕੇ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਅਲੀਕੇ ਵਿੱਚ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ। ਇਸ ਦੌਰਾਨ 2 ਲੋਕ ਜ਼ਖਮੀ ਹੋਏ ਹਨ ਅਤੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News