ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, 10-12 ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ

Wednesday, Dec 21, 2022 - 06:28 PM (IST)

ਅੰਮ੍ਰਿਤਸਰ ’ਚ ਫਿਰ ਵੱਡੀ ਵਾਰਦਾਤ, 10-12 ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ

ਅੰਮ੍ਰਿਤਸਰ (ਵੈੱਬ ਡੈਸਕ, ਸਾਗਰ) : ਅੰਮ੍ਰਿਤਸਰ ਦੇ ਫਤਾਹਪੁਰ ਇਲਾਕੇ ਵਿਚ 10 ਤੋਂ 12 ਲੋਕਾਂ ਨੇ ਇਕ ਸਬਜੀ ਵਿਕਰੇਤਾ ’ਤੇ ਹਮਲਾ ਕਰਕੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ’ਤੇ ਗੋਲ਼ੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਕਤ ਵਾਰਦਾਤ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਉਧਰ ਥਾਣਾ ਇਸਲਾਮਾਬਾਦ ਦੇ ਅਧੀਨ ਆਉਂਦੀ ਚੌੰਕੀ ਫਤਾਹਪੁਰ ਦੀ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਲੱਗ ਸਕਦੈ ਝਟਕਾ, ਬਿਜਲੀ ਮਹਿੰਗੀ ਕਰਨ ਦੀ ਤਿਆਰੀ ’ਚ ਪਾਵਰਕਾਮ

ਪੁਲਸ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾਣ ਦੀ ਗੱਲ ਆਖੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਸ਼ਨਾਖਤ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਸਕੇ। 

ਇਹ ਵੀ ਪੜ੍ਹੋ : ਪਟਿਆਲਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਸਵੇਰੇ ਖੇਤਾਂ ’ਚ ਗਏ ਕਿਸਾਨ ਦੇ ਖੂਨ ਦੀਆਂ ਧਾਰਾਂ ਦੇਖ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News