ਅੰਮ੍ਰਿਤਸਰ ''ਚ ASI ''ਤੇ ਫਾਇਰਿੰਗ, ਸਿਰ ''ਚ ਗੋਲੀ ਲੱਗਣ ਦੇ ਬਾਵਜੂਦ ਵੀ ਖੁਦ ਬਾਈਕ ਚਲਾ ਪਹੁੰਚੇ ਥਾਣੇ
Saturday, Sep 12, 2026 - 12:19 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਭੱਲਾ ਪਿੰਡ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਦੋ ਨੌਜਵਾਨਾਂ ਵੱਲੋਂ ਏਐਸਆਈ ਦੇ ਸਿਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਹੋਣ ਦੇ ਬਾਵਜੂਦ ਵੀ ਏਐਸਆਈ ਹਿੰਮਤ ਨਹੀਂ ਹਾਰਿਆ ਅਤੇ ਆਪਣੀ ਬਾਈਕ 'ਤੇ ਅਜਨਾਲਾ ਪੁਲਸ ਸਟੇਸ਼ਨ ਪਹੁੰਚਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਏਐਸਆਈ ਜਸਵੰਤ ਸਿੰਘ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਏਐਸਆਈ ਜਸਵੰਦ ਸਿੰਘ ਦੀ ਪੱਗ ਨੂੰ ਚੀਰਦੀ ਹੋਈ ਉਸ ਦੇ ਸਿਰ ਨੂੰ ਛੂਹ ਕੇ ਨਿਕਲ ਗਈ। ਹਮਲਾਵਰ ਹਮਲੇ ਤੋਂ ਤੁਰੰਤ ਬਾਅਦ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ
ਜਾਣਕਾਰੀ ਅਨੁਸਾਰ ਜਸਵੰਤ ਸਿੰਘ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਅਜਨਾਲਾ ਵੱਲ ਪਰਤ ਰਿਹਾ ਸੀ ਜਦੋਂ ਦੋ ਸ਼ੱਕੀਆਂ ਨੇ ਕਥਿਤ ਤੌਰ 'ਤੇ ਮੋਟਰਸਾਈਕਲ 'ਤੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਪਿੰਡ ਭੱਲਾ ਨੇੜੇ ਇੱਕ ਸੁੰਨਸਾਨ ਇਲਾਕੇ ਵਿੱਚ ਪਹੁੰਚਿਆ ਤਾਂ ਉਨ੍ਹਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਗੋਲੀਬਾਰੀ ਕਰਨ ਵਾਲੇ ਦੀ ਪਛਾਣ ਕਰਨ ਲਈ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
