ਟਰੱਕ ਯੂਨੀਅਨ ਦੀ ਪ੍ਰਧਾਨਗੀ ਲਈ ਬੁਢਲਾਡਾ ’ਚ ਖੂਨੀ ਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
Tuesday, Oct 04, 2022 - 07:03 PM (IST)
ਬੁਢਲਾਡਾ/ਮਾਨਸਾ (ਅਮਰਜੀਤ,ਬਾਂਸਲ) : ਬੁਢਲਾਡਾ ਵਿਖੇ ਟਰੱਕ ਯੂਨੀਅਨ ਦੇ ਬੀਤੇ ਦਿਨੀਂ ਬਣਾਏ ਪ੍ਰਧਾਨ ਨੂੰ ਕੱਲ੍ਹ ਸ਼ਾਮ ਤੋਂ ਹੀ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਤੋਂ ਬਾਅਦ ਅੱਜ ਵਿਰੋਧੀ ਧਿਰ ਵੱਲੋਂ ਯੂਨੀਅਨ ਵਿੱਚ ਪਹੁੰਚ ਕੇ ਮੌਜੂਦਾ ਪ੍ਰਧਾਨ ਅਤੇ ਉਸਦੇ ਸਾਥੀਆਂ 'ਤੇ ਫਾਇਰਿੰਗ ਕਰਨ ਤੋਂ ਬਾਅਦ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਯੂਨੀਅਨ ਦੇ ਸਾਬਕਾ ਪ੍ਰਧਾਨ ਸਮੇਤ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ- ਇਨਕਮ ਵਧਾਉਣ ਲਈ ਵੱਡਾ ਕਦਮ ਚੁੱਕਣ ਜਾ ਰਿਹੈ ਰੇਲਵੇ, 25 ਟਰੇਨਾਂ ਨੂੰ ਲੀਜ਼ ’ਤੇ ਦੇਣ ਦੀ ਤਿਆਰੀ
ਇਸ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਬੁਢਲਾਡਾ ਦੀ ਅਗਵਾਈ ਵਿੱਚ ਮੌਕੇ 'ਤੇ ਪਹੁੰਚੀ ਪੁਲਸ ਟੀਮ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲ ਕਰਦਿਆਂ ਟਰੱਕ ਯੂਨੀਅਨ ਦੇ ਮੌਜੂਦਾ ਪ੍ਰਧਾਨ ਰਾਮਇੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ੍ਹ ਹੀ ਸਰਬ ਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ ਸੀ। ਸ਼ਾਮ ਪੈਣ 'ਤੇ ਵਿਰੋਧੀਆਂ ਨੇ ਉਸਨੂੰ ਮਾਰਨ ਦੀਆਂ ਧਮਕੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਵਿਰੋਧੀ ਧਿਰ ਵੱਲੋਂ ਟਰੱਕ ਯੂਨੀਅਨ ਵਿੱਚ ਪਹੁੰਚ ਕੇ ਪਹਿਲਾਂ ਫਾਇਰਿੰਗ ਕੀਤੀ ਗਈ ਅਤੇ ਫਿਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ , ਜਿਸ ਵਿੱਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਹਨ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਦਿਓ ਜਵਾਬ।