ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
Monday, Mar 16, 2026 - 10:48 AM (IST)
ਲੋਪੋਕੇ (ਜ.ਬ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਜਸਰਾਊਰ ਦੇ ਸਾਬਕਾ ਸਰਪੰਚ ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ’ਤੇ ਪਹੁੰਚੇ ਪੁਲਸ ਥਾਣਾ ਭਿੰਡੀ ਸੈਦਾਂ ਦੇ ਐੱਸ. ਐੱਚ. ਓ. ਨਰਿੰਦਰ ਸਿੰਘ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸਕੱਤਰ ਸਿੰਘ ਮਿੱਠੂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਪਰਿਵਾਰ ਸਮੇਤ ਘਰ ਵਿਚ ਸੁੱਤੇ ਪਏ ਸਨ। ਰਾਤ ਲਗਭਗ 12 ਤੋਂ 1 ਵਜੇ ਦੇ ਦਰਮਿਆਨ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਮੂੰਹ ਲਪੇਟੇ ਹੋਏ ਸਨ। ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਘਰ ’ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਲਗਭਗ 10 ਫਾਇਰ ਕੀਤੇ, ਜਿਸ ਕਾਰਨ ਪਿੰਡ ਵਿਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ ਕਣਕ ਤੇ ਸਰੋਂ ਦੀ ਖੜ੍ਹੀ ਫਸਲ
ਸਰਪੰਚ ਕੰਵਲਜੀਤ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਭਾਲ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਬਰਾਮਦ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਆਂਢ-ਗੁਆਂਢ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
