ਪੱਟੀ ’ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਦੋ ਨੌਜਵਾਨਾਂ ਦਾ ਕਤਲ
Wednesday, Nov 17, 2021 - 06:28 PM (IST)
ਪੱਟੀ (ਸੌਰਭ) : ਪੱਟੀ ਸ਼ਹਿਰ ਦੀ ਸਰਹਾਲੀ ਚੂੰਗੀ ’ਤੇ ਦੋ ਨੌਜਵਾਨਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਣ ਮੌਕੇ ’ਤੇ ਹੀ ਦੋਵਾਂ ਦੀ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਤਿੰਨਾਂ ਨੂੰ ਸੰਧੂ ਹਸਪਤਾਲ ਪੱਟੀ ਵਿਖੇ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਵੱਲੋਂ ਦੋ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਜਦਕਿ ਤੀਸਰਾ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹੱਥ ਪੈਰ ਬੰਨ੍ਹ ਕੁੱਟ-ਕੁੱਟ ਮਾਰ ਦਿੱਤਾ ਨੌਜਵਾਨ, ਬੇਰਹਿਮੀ ਇੰਨੀ ਕਿ ਗੁਪਤ ਅੰਗਾਂ ’ਚੋਂ ਵਹਿਣ ਲੱਗਾ ਖੂਨ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਪੁੱਤਰ ਬਿਕਰਮ ਸਿੰਘ ਵਾਸੀ ਪੱਟੀ, ਅਨਮੋਲ ਸਿੰਘ ਮੌਲਾ ਪੁੱਤਰ ਗੁਰਿੰਦਰ ਸਿੰਘ ਵਾਸੀ ਬੁਰਜ ਰਾਏਕੇ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਦੀ ਪਛਾਣ ਗੁਰਸੇਵਕ ਸਿੰਘ ਪ੍ਰਿੰਗੜੀ ਵਾਸੀ ਪੱਟੀ ਵਜੋਂ ਹੋਈ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੀ ਤਾਂਘ ’ਚ ਟੁੱਟੀਆਂ ਆਸਾਂ, ਆਈਲੈਟਸ ਪਾਸ ਨਾ ਹੋਣ ’ਤੇ 19 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?