ਟਰੱਕ ਡਰਾਈਵਰਾਂ ਦੀ ਹੜਤਾਲ ਦਰਮਿਆਨ ਪੰਜਾਬ ''ਚ ਪੈਟਰੋਲ ਪੰਪ ''ਤੇ ਚੱਲੀ ਗੋਲ਼ੀ, ਨੌਜਵਾਨ ਹੋਇਆ ਫੱਟੜ

Wednesday, Jan 03, 2024 - 06:11 AM (IST)

ਟਰੱਕ ਡਰਾਈਵਰਾਂ ਦੀ ਹੜਤਾਲ ਦਰਮਿਆਨ ਪੰਜਾਬ ''ਚ ਪੈਟਰੋਲ ਪੰਪ ''ਤੇ ਚੱਲੀ ਗੋਲ਼ੀ, ਨੌਜਵਾਨ ਹੋਇਆ ਫੱਟੜ

ਕੋਟਕਪੂਰਾ (ਨਰਿੰਦਰ)- ਪਿੰਡ ਔਲਖ ਤੋਂ ਬੱਗੇਆਣਾ ਨੂੰ ਜਾਣ ਵਾਲੀ ਸੰਪਰਕ ਸੜਕ ’ਤੇ ਸਥਿਤ ਫਰੀਦ ਕਿਸਾਨ ਸੇਵਾ ਕੇਂਦਰ ਔਲਖ ਨਾਂ ਦੇ ਪੈਟਰੋਲ ਪੰਪ ’ਤੇ ਦੇਰ ਸ਼ਾਮ ਗੋਲੀ ਚੱਲਣ ਨਾਲ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਕਾਨੂੰਨ ‘ਹਿੱਟ ਐਂਡ ਰਨ’ ਤਹਿਤ ਹੜਤਾਲ ਦੌਰਾਨ ਪਿੰਡਾਂ ਦੇ ਪੈਟਰੋਲ ਪੰਪਾਂ ਉੱਪਰ ਭੀੜ-ਭੜੱਕਾ ਬਣਿਆ ਰਿਹਾ, ਜਿਸ ਕਾਰਨ ਅੱਜ ਦੇਰ ਸ਼ਾਮ 3 ਮੋਟਰਸਾਈਕਲ ਸਵਾਰ ਫਰੀਦ ਕਿਸਾਨ ਸੇਵਾ ਕੇਂਦਰ ਔਲਖ ਦੇ ਪੰਪ ਉੱਪਰ ਤੇਲ ਪਵਾਉਣ ਲਈ ਪੁੱਜੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਖ਼ਤਮ ਕਰਨ ਤੋਂ ਕੀਤਾ ਇਨਕਾਰ, ਹਾਈਵੇਅ ਜਾਮ ਕਰਨ ਦਾ ਐਲਾਨ

ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਪੰਪ ਦੇ ਮਾਲਕ ਬਲਜਿੰਦਰ ਸਿੰਘ ਵਾਸੀ ਔਲਖ ਨਾਲ ਤਕਰਾਰ ਹੋ ਗਈ, ਉਸ ਵੱਲੋਂ ਆਪਣੀ ਸੁਰੱਖਿਆ ਲਈ ਕੀਤੇ ਹਵਾਈ ਫਾਇਰ ਦੌਰਾਨ ਇਕ ਗੋਲੀ ਮੋਟਰਸਾਈਕਲ ਸਵਾਰ ਦੇ ਗਿੱਟੇ ’ਤੇ ਲੱਗੀ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਲਿਜਾਇਆ ਗਿਆ। ਦੱਸਿਆ ਜਾ ਰਿਹਾ ਜਾ ਰਿਹਾ ਹੈ ਕਿ ਉਕਤ ਮੋਟਰਸਾਈਕਲ ਸਵਾਰ ਪਿੰਡ ਘਣੀਏ ਵਾਲਾ ਦੇ ਵਸਨੀਕ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਕੋਟਕਪੂਰਾ ਦੇ ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ, ਐੱਸ. ਐੱਚ. ਓ. ਚਮਕੌਰ ਸਿੰਘ ਅਤੇ ਚੌਕੀ ਇੰਚਾਰਜ ਗੁਰਬਖਸ਼ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News