ਪੈਟਰੋਲ ਪੰਪ ''ਤੇ ਅੰਨ੍ਹੇਵਾਹ ਫਾਇਰਿੰਗ, ਇਕ ਕਰਿੰਦੇ ਦੀ ਮੌਤ ਤੇ ਦੋ ਗੰਭੀਰ ਜ਼ਖਮੀ

Sunday, Apr 13, 2025 - 10:19 PM (IST)

ਪੈਟਰੋਲ ਪੰਪ ''ਤੇ ਅੰਨ੍ਹੇਵਾਹ ਫਾਇਰਿੰਗ, ਇਕ ਕਰਿੰਦੇ ਦੀ ਮੌਤ ਤੇ ਦੋ ਗੰਭੀਰ ਜ਼ਖਮੀ

ਮਜੀਠਾ (ਪ੍ਰਿਥੀਪਾਲ ਹਰੀਆਂ) : ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕਲੇਰ ਮਾਂਗਟ ਵਿਖੇ ਭਾਰਤ ਪੈਟਰੋਲੀਅਮ ਦੇ ਪੈਟ੍ਰੋਲ ਪੰਪ ਉਪਰ ਅੱਜ ਦੇਰ ਰਾਤ ਅਨਪਛਾਤੇ ਵਿਅਕਤੀਆਂ ਵੱਲੋਂ ਕੀਤੀ ਅੰਨੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ ਉੱਪਰ ਗੋਲੀ ਲੱਗਣ ਨਾਲ ਉਸਦੀ ਹਸਪਤਾਲ ਜਾਂਦਿਆਂ ਮੌਤ ਹੋ ਗਈ, ਜਦਕਿ ਦੂਜੇ ਕਰਿੰਦੇ ਅਮਿਤ ਤੇ ਅਰਪਨ ਗੰਭੀਰ ਜ਼ਖਮੀ ਹੋਏ ਹਨ।

ਵਿਸਾਖੀ ਨਹਾਉਣ ਗਏ ਚਾਰ ਨੌਜਵਾਨ ਬਿਆਸ ਦਰਿਆ 'ਚ ਡੁੱਬੇ, ਦੋ ਦੀ ਮੌਤ ਤੇ ਦੋ ਲਾਪਤਾ

ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਤੇ ਪੈਟ੍ਰੋਲ ਪੰਪ ਦੇ ਮਾਲਕ ਤਜਿੰਦਰ ਸਿੰਘ ਲਾਟੀ ਲੰਬਰਦਾਰ ਦੇ ਦੱਸਣ ਅਨੁਸਾਰ ਕੁਝ ਅਣਪਛਾਤੇ ਵਿਅਕਤੀ ਤੇਲ ਪਵਾਉਣ ਵਾਸਤੇ ਪੰਪ 'ਤੇ ਆਏ ਤਾਂ ਪੰਪ ਬੰਦ ਸੀ ਜਿਸ ਕਰ ਕੇ ਕਰਿੰਦਿਆਂ ਤੇਲ ਪਾਉਣ ਤੋਂ ਇਨਕਾਰ ਕੀਤਾ, ਜਿਸ 'ਤੇ ਅਨਪਛਾਤੇ ਵਿਅਕਤੀਆ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਗੋਤਮ ਵਾਸੀ ਯੂਪੀ ਦੀ ਛਾਤੀ ਉੱਪਰ ਗੋਲੀ ਲੱਗੀ ਤੇ ਉਸ ਦੀ ਹਸਪਤਾਲ ਲਿਜਾਂਦਿਆਂ ਦੀ ਮੌਤ ਹੋਣ ਗਈ। ਦੂਸਰਾ ਕਰਿੰਦਾ ਅਮਿਤ ਜਿਸਦੇ ਦੇ ਜਬਾੜੇ 'ਚ ਗੋਲੀ ਵੱਜੀ ਤੇ ਤੀਸਰਾ ਕਰਿੰਦਾ ਅਰਪਨ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਇਸ ਦੌਰਾਨ ਡੀਐੱਸਪੀ ਮਜੀਠਾ ਅਮੋਲਕ ਸਿੰਘ ਅਤੇ ਐੱਸਐੱਚਓ ਮਜੀਠਾ ਪ੍ਰਭਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਮੌਕੇ 'ਤੇ ਆਕੇ ਸਾਰੇ ਹਾਲਾਤ ਦਾ ਜਾਇਜ਼ਾ ਲੇ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ। ਇਸ ਦੌਰਾਨ ਪੰਪ ਉੱਪਰ ਲੁੱਟ ਖੋਹ ਜਾਂ ਕਿਸੇ ਕਿਸੇ ਹੋਰ ਨੁਕਸਾਨ ਹੋਣ ਬਾਰੇ ਅਜੇ ਸਪੱਸ਼ਟ ਨਹੀਂ ਹੋ ਸਕਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News