ਪੰਜਾਬ 'ਚ ਵੱਡੀ ਵਾਰਦਾਤ, ਸ਼ਿਵ ਸੈਨਾ ਪ੍ਰਧਾਨ ਦੇ ਘਰ 'ਤੇ ਤਾਬੜਤੋੜ ਫਾਇਰਿੰਗ

Thursday, Jan 09, 2025 - 01:11 PM (IST)

ਪੰਜਾਬ 'ਚ ਵੱਡੀ ਵਾਰਦਾਤ, ਸ਼ਿਵ ਸੈਨਾ ਪ੍ਰਧਾਨ ਦੇ ਘਰ 'ਤੇ ਤਾਬੜਤੋੜ ਫਾਇਰਿੰਗ

ਤਰਨਤਾਰਨ (ਰਮਨ)- ਤਰਨਤਾਰਨ ਤੋਂ ਤੜਕਸਾਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿਥੇ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਫਾਇਰਿੰਗ ਕਰੀਬ ਅੱਧਾ ਦਰਜਨ ਰੋਂਦ ਘਰ ਦੇ ਬਾਹਰ ਕੀਤੀ ਗਈ ਹੈ, ਜਿਸ ਦੇ ਨਿਸ਼ਾਨ ਘਰ ਦੇ ਗੇਟ 'ਤੇ ਵੀ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਕਿ ਬੀਤੇ ਮਹੀਨਿਆਂ ਤੋਂ ਉਸ ਨੂੰ ਇਕ ਕਰੋੜ ਫਿਰੌਤੀ ਦੀ ਕਾਲ ਆ ਰਹੀ ਹੈ। ਫੋਨ ਕਰਨ ਵਾਲਿਆਂ ਨੇ ਆਪਣੇ ਆਪ ਨੂੰ ਖਾਲਿਸਤਾਨ ਸਮਰਥਕ ਦੱਸਿਆ ਸੀ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੁਲਸ ਵੱਲੋਂ ਇਸ ਮਾਮਲੇ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਇਕ ਵਾਰ ਫਿਰ ਹਵਾਈ ਅੱਡੇ’ਤੇ ਭੱਖਿਆ ਮਾਹੌਲ, ਅੰਮ੍ਰਿਤਧਾਰੀ ਯਾਤਰੀ ਨਾਲ ਕੀਤਾ ਅਜਿਹਾ ਸਲੂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News