ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ ਗੈਂਗ ਨੇ ਕੀਤਾ ਦਾਅਵਾ

Wednesday, May 13, 2026 - 06:53 AM (IST)

ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ ਗੈਂਗ ਨੇ ਕੀਤਾ ਦਾਅਵਾ

ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਟੀਮ ਨਾਲ ਜੁੜੀ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਪਿੰਡ ਗੋਂਦਰ ਵਿਖੇ ਦਿਲਜੀਤ ਦੇ ਕਰੀਬੀ ਸਾਥੀ ਗੁਰਪ੍ਰਤਾਪ ਕੰਗ ਦੇ ਘਰ 'ਤੇ ਕਥਿਤ ਤੌਰ 'ਤੇ ਫਾਇਰਿੰਗ ਕੀਤੀ ਗਈ ਹੈ। ਇਸ ਘਟਨਾ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ 'ਤੇ ਲੋਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਟਾਇਸਨ ਬਿਸ਼ਨੋਈ, ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਨੇ ਲਈ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ ਵਿੱਚ ਗੈਂਗ ਨੇ ਦਾਅਵਾ ਕੀਤਾ ਹੈ ਕਿ ਇਹ ਫਾਇਰਿੰਗ ਸਿਰਫ਼ ਇੱਕ ਚੇਤਾਵਨੀ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਦਿਲਜੀਤ ਦੀ ਟੀਮ ਦੇ ਇੱਕ ਕਰਮਚਾਰੀ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਹ ਕੁੜੀਆਂ ਦਾ ਸ਼ੋਸ਼ਣ ਕਰਦਾ ਹੈ ਅਤੇ ਸ਼ੋਅ ਦੌਰਾਨ ਔਰਤਾਂ ਨਾਲ ਗਲਤ ਵਿਵਹਾਰ ਕਰਦਾ ਹੈ। ਪੋਸਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਆਸਟ੍ਰੇਲੀਆ ਟੂਰ ਦੌਰਾਨ ਪੰਜਾਬ ਦੀ ਇੱਕ ਕੁੜੀ ਨੂੰ ਝੂਠੇ ਸੁਪਨੇ ਦਿਖਾ ਕੇ ਉਸ ਨਾਲ ਧੋਖਾ ਕੀਤਾ ਗਿਆ ਸੀ।

ਗੈਂਗ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਦੀ ਫਿਰੌਤੀ ਜਾਂ ਪੈਸਿਆਂ ਦੀ ਮੰਗ ਨਹੀਂ ਕੀਤੀ, ਸਗੋਂ ਸਿਰਫ਼ ਦੋਸ਼ੀ ਕਰਮਚਾਰੀ ਨੂੰ ਟੀਮ ਵਿੱਚੋਂ ਹਟਾਉਣ ਲਈ ਕਿਹਾ ਸੀ। ਉਨ੍ਹਾਂ ਮੁਤਾਬਕ ਇਹ ਤੀਜੀ ਚਿਤਾਵਨੀ ਹੈ ਅਤੇ ਜੇਕਰ ਅੱਗੇ ਵੀ ਉਨ੍ਹਾਂ ਦੀ ਗੱਲ ਨਾ ਮੰਨੀ ਗਈ ਤਾਂ ਇਸ ਤੋਂ ਵੀ ਵੱਡਾ ਨੁਕਸਾਨ ਕੀਤਾ ਜਾ ਸਕਦਾ ਹੈ। ਪੋਸਟ ਵਿੱਚ ਇਹ ਵੀ ਲਿਖਿਆ ਗਿਆ ਕਿ ‘ਅਗਲੀ ਵਾਰ ਕੋਈ ਨਹੀਂ ਬਚੇਗਾ’।

ਫਿਲਹਾਲ ਦਿਲਜੀਤ ਦੋਸਾਂਝ ਜਾਂ ਉਨ੍ਹਾਂ ਦੀ ਟੀਮ ਵੱਲੋਂ ਇਸ ਘਟਨਾ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਪੁਲਸ ਅਤੇ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਫਾਇਰਿੰਗ ਦੀ ਘਟਨਾ ਅਸਲ ਵਿੱਚ ਵਾਪਰੀ ਹੈ ਅਤੇ ਸੋਸ਼ਲ ਮੀਡੀਆ ਪੋਸਟ ਦੇ ਪਿੱਛੇ ਅਸਲ ਵਿੱਚ ਕੌਣ ਲੋਕ ਹਨ।

PunjabKesari


author

Inder Prajapati

Content Editor

Related News