ਡੇਰਾਬੱਸੀ 'ਚ ਰਾਤ ਵੇਲੇ ਵਾਪਰੀ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰ ਦਿੱਤੀ ਗੋਲੀ

Saturday, Jan 28, 2023 - 09:17 AM (IST)

ਡੇਰਾਬੱਸੀ 'ਚ ਰਾਤ ਵੇਲੇ ਵਾਪਰੀ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰ ਦਿੱਤੀ ਗੋਲੀ

ਡੇਰਾਬੱਸੀ (ਅਨਿਲ) : ਡੇਰਾਬੱਸੀ ਨਗਰ ਕੌਂਸਲ ਦੇ ਤਹਿਤ ਮੁਬਾਰਕਪੁਰ 'ਚ ਸ਼ੁੱਕਰਵਾਰ ਦੇਰ ਰਾਤ ਇਕ ਮੋਟਰਸਾਈਕਲ ਸਵਾਰ ਨੇ ਕਾਰ ਸਵਾਰ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਵੀ ਕਾਬੂ ਕਰ ਲਿਆ। ਘਟਨਾ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਪਛਾਣ ਮੁਬਾਰਕਪੁਰ ਦੇ ਯੋਗੇਸ਼ (25) ਪੁੱਤਰ ਜੰਗ ਬਹਾਦੁਰ ਵੱਜੋਂ ਹੋਈ ਹੈ।

ਇਹ ਵੀ ਪੜ੍ਹੋ : ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ

ਉਸ ਨੂੰ ਮੁਬਾਰਕਪੁਰ ਤੋਂ ਸੈਕਟਰ-32 ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਵਾਰਦਾਤ ਬੀਤੀ ਰਾਤ ਕਰੀਬ 11.15 ਵਜੇ ਵਾਪਰੀ। ਮੁਬਾਰਕਪੁਰ 'ਚ ਯੋਗੇਸ਼ ਕਾਰ 'ਚ ਬੈਠਾ ਸੀ ਕਿ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੇ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ। ਗੋਲੀ ਯੋਗੇਸ਼ ਦੀ ਛਾਤੀ ਦੀਆਂ ਪੱਸਲੀਆਂ 'ਚ ਲੱਗੀ ਅਤੇ ਉਹ ਲਹੂ-ਲੁਹਾਨ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਕੈਪਟਨ ਅਮਰਿੰਦਰ ਸਿੰਘ' ਹੋਣਗੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ, ਕੇਂਦਰ ਨੇ ਕੀਤਾ ਤੈਅ

ਦੱਸਿਆ ਗਿਆ ਹੈ ਕਿ ਯੋਗੇਸ਼ ਦਾ ਕੁੱਝ ਸਮੇਂ ਬਾਅਦ ਵਿਆਹ ਹੈ, ਜਿਸ ਕਾਰਨ ਉਸ ਦੇ ਪਰਿਵਾਰ ਵਾਲੇ ਨਾ ਸਿਰਫ ਪੁਲਸ ਦੀ ਕਾਰਵਾਈ ਤੋਂ ਪਰਹੇਜ਼ ਕਰ ਰਹੇ ਹਨ, ਸਗੋਂ ਜ਼ਖਮੀ ਯੋਗੇਸ਼ ਦੀ ਤਸਵੀਰ ਤੱਕ ਖਿੱਚਣ ਦੇਣ ਤੋਂ ਵੀ ਉਨ੍ਹਾਂ ਨੂੰ ਇਤਰਾਜ਼ ਹੈ। ਗੋਲੀ ਚਲਾਉਣ ਦਾ ਕਾਰਨ ਕੀ ਹੈ, ਇਸ ਬਾਰੇ ਜ਼ਖਮੀ ਦੇ ਪਰਿਵਾਰ ਵਾਲੇ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ। ਪੁਲਸ ਅਜੇ ਤੱਕ ਕਿਸੇ ਪੁਖ਼ਤਾ ਕਾਰਨ ਤੱਕ ਨਹੀਂ ਪਹੁੰਚ ਸਕੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News