ਪੰਜਾਬ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਹੋਇਆ ਮੁਕਾਬਲਾ, ਤਾੜ-ਤਾੜ ਚੱਲੀਆਂ ਗੋਲ਼ੀਆਂ
Tuesday, Jul 11, 2023 - 05:22 AM (IST)
ਫ਼ਰੀਦਕੋਟ (ਰਾਜਨ)- ਅੱਜ ਦੇਰ ਸ਼ਾਮ ਸਥਾਨਕ ਸੀ.ਆਈ.ਏ. ਵਿਭਾਗ ਦੀ ਟੀਮ ਨਾਲ ਗੈਂਗਸਟਰਾਂ ਨਾਲ ਪੁਲਸ ਮੁਕਾਬਲੇ ਤੋਂ ਬਾਅਦ ਬੰਬੀਹਾ ਗਰੁੱਪ ਦੇ ਦੋ ਗੁਰਗਿਆਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਵਿੱਚੋਂ ਇਕ ਦੇ ਜ਼ਖਮੀ ਹੋ ਜਾਣ ਦੀ ਸੂਰਤ ਵਿਚ ਇਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਬੇਕਾਬੂ ਗੈਸ ਟੈਂਕਰ ਨਾਲ ਵਾਪਰਿਆ ਭਿਆਨਕ ਹਾਦਸਾ, 4 ਔਰਤਾਂ ਸਣੇ 9 ਲੋਕਾਂ ਦੀ ਹੋਈ ਦਰਦਨਾਕ ਮੌਤ
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਨ੍ਹਾਂ ਨੇ ਜੈਤੋ ਦੇ ਇਕ ਕਾਰੋਬਾਰੀ ਕੋਲੋਂ 5 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਇਸੇ ਹੀ ਸਿਲਸਿਲੇ ਵਿਚ ਪੁਲਸ ਪਾਰਟੀ ਇਨ੍ਹਾਂ ਗੁਰਗਿਆਂ ਨੂੰ ਬੀੜ ਸਿੱਖਾਂਵਾਲਾ ਵਿਖੇ ਗ੍ਰਿਫ਼ਤਾਰ ਕਰਨ ਗਈ ਸੀ। ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਵਿਚ ਸੁਰਿੰਦਰ ਪਾਲ ਵਾਸੀ ਜੀਵਨ ਨਗਰ ਕੋਟਕਪੂਰਾ ਅਤੇ ਸੁਰਿੰਦਰ ਲਾਲ ਸ਼ਾਮਲ ਹਨ। ਪੁਲਸ ਨੂੰ ਇਹ ਗੁਪਤ ਇਤਲਾਹ ਮਿਲੀ ਸੀ ਕਿ ਫਿਰੌਤੀ ਮੰਗਣ ਵਾਲੇ ਬੀੜ ਸਿੱਖਾਂ ਵਾਲਾ ਵਿਖੇ ਮੌਜੂਦ ਹਨ, ਜਿਸ ’ਤੇ ਪੁਲਸ ਵੱਲੋਂ ਮੌਕੇ ’ਤੇ ਪੁੱਜ ਕੇ ਜਦ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਕਤ ਦੋਵੇਂ ਵਿਅਕਤੀਆਂ ਨੂੰ ਮੋਟਰਸਾਇਕਲ ’ਤੇ ਆਉਂਦਿਆਂ ਜਦ ਪੁਲਸ ਪਾਰਟੀ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਨ੍ਹਾਂ ਪੁਲਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ, ਜਿਸ ’ਤੇ ਪੁਲਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਇਕ ਜ਼ਖਮੀ ਹੋ ਗਿਆ ਜਦਕਿ ਦੂਸਰੇ ਨੂੰ ਕਾਬੂ ਕਰ ਲਿਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8