Breaking News: ਡੇਰਾ ਬਾਬਾ ਨਾਨਕ ਨੇੜੇ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, 5 ਗ੍ਰਿਫ਼ਤਾਰ

Saturday, Sep 09, 2023 - 06:59 PM (IST)

Breaking News: ਡੇਰਾ ਬਾਬਾ ਨਾਨਕ ਨੇੜੇ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ, 5 ਗ੍ਰਿਫ਼ਤਾਰ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਡੇਰਾ ਬਾਬਾ ਨਾਨਕ ਨੇੜੇ ਪੁਲਸ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ, ਜਿਸ ਵਿੱਚ ਗੈਂਗਸਟਰਾਂ ਨੇ ਪਹਿਲਾਂ ਪੁਲਸ 'ਤੇ ਫਾਇਰਿੰਗ ਕੀਤੀ। ਪੁਲਸ ਫੋਰਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਪੁਲਸ ਵੱਲੋਂ ਕੁਲ 5 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚ ਇਕ ਜ਼ਖ਼ਮੀ ਹੋ ਗਿਆ, ਜਿਸ ਨੂੰ ਡੇਰਾ ਬਾਬਾ ਨਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਐੱਸਐੱਸਪੀ ਅਸ਼ਵਨੀ ਗੋਟੀਅਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ 'ਚ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਲਦ ਹੀ ਮਾਮਲੇ 'ਚ ਹੋਰ ਖੁਲਾਸੇ ਕੀਤੇ ਜਾਣਗੇ।

ਇਹ ਵੀ ਪੜ੍ਹੋ : 2 ਕਰੋੜ ਦੀ ਬਲੱਡ ਮਨੀ ਦੇ ਕੇ ਵਤਨ ਪਰਤਿਆ ਬਲਵਿੰਦਰ ਸਿੰਘ, ਕਿਹਾ- ਪੰਜਾਬੀਆਂ ਦਾ ਰਹਾਂਗਾ ਸਦਾ ਕਰਜ਼ਦਾਰ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News