ਸਪੈਸ਼ਲ DGP ਨੇ ਸੁਲਤਾਨਪੁਰ ਲੋਧੀ ’ਚ ਜ਼ਖ਼ਮੀ ਹੋਏ ਪੁਲਸ ਮੁਲਾਜ਼ਮਾਂ ਦਾ ਹਾਲ ਜਾਣਿਆ

11/24/2023 10:30:44 AM

ਜਲੰਧਰ/ਚੰਡੀਗੜ੍ਹ (ਧਵਨ)–ਸੁਲਤਾਨਪੁਰ ਲੋਧੀ ’ਚ ਨਿਹੰਗਾਂ ਤੇ ਪੁਲਸ ਦੇ ਮਾਮਲੇ ’ਚ ਹੋਈ ਝੜਪ ’ਚ ਜ਼ਖ਼ਮੀ ਹੋਣ ਵਾਲੇ ਪੁਲਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਨ ਲਈ ਚੰਡੀਗੜ੍ਹ ਤੋਂ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਖ਼ਾਸ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਵੀ ਸਨ।

ਸ਼ੁਕਲਾ ਸਿੱਧੇ ਹਸਪਤਾਲ ਗਏ ਜਿੱਥੇ ਇਲਾਜ ਲਈ ਪੁਲਸ ਦੇ ਜਵਾਨਾਂ ਨੂੰ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਜ਼ਖ਼ਮੀ ਜਵਾਨਾਂ ਤੋਂ ਪੂਰੀ ਘਟਨਾ ਬਾਰੇ ਜਾਣਕਾਰੀ ਲਈ ਅਤੇ ਕਿਹਾ ਕਿ ਜਵਾਨਾਂ ਨੇ ਬੜੀ ਹਿੰਮਤ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੁਨੀਆ ਦੀ ਬਿਹਤਰੀਨ ਪੁਲਸ ਫੋਰਸ ਹੈ, ਜਿਸ ਨੇ ਸੰਕਟ ਆਉਣ ’ਤੇ ਹਮੇਸ਼ਾ ਬਹਾਦਰੀ ਦਾ ਸਬੂਤ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਕਾਰ ਤੇ ਆਟੋ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ

ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਖ਼ਮੀ ਪੁਲਸ ਮੁਲਾਜ਼ਮਾਂ ਦਾ ਚੰਗੇ ਢੰਗ ਨਾਲ ਇਲਾਜ ਕਰਵਾਇਆ ਜਾਵੇਗਾ। ਸਪੈਸ਼ਲ ਡੀ. ਜੀ. ਪੀ. ਨੇ ਜੋਸ਼ੀ ਹਸਪਤਾਲ ਦੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜਵਾਨਾਂ ਦਾ ਪੂਰਾ ਧਿਆਨ ਰੱਖਣ ਲਈ ਕਿਹਾ।

ਇਹ ਵੀ ਪੜ੍ਹੋ:ਵੱਡੀ ਖ਼ਬਰ, ਗੁਰਦੁਆਰਾ ਸਾਹਿਬ 'ਚ ਪੁਲਸ ਤੇ ਨਿਹੰਗਾਂ ਵਿਚਾਲੇ ਫਾਇਰਿੰਗ, ਇਕ ਪੁਲਸ ਮੁਲਾਜ਼ਮ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri