ਦੋ ਧਿਰਾਂ ਵਿਚਕਾਰ ਲੜਾਈ ਦੌਰਾਨ ਚੱਲੀਆਂ ਗੋਲੀਆਂ

Sunday, May 05, 2019 - 09:46 PM (IST)

ਦੋ ਧਿਰਾਂ ਵਿਚਕਾਰ ਲੜਾਈ ਦੌਰਾਨ ਚੱਲੀਆਂ ਗੋਲੀਆਂ

ਸ਼ੁਤਰਾਣਾ (ਜ.ਬ.)- ਪਟਿਆਲਾ ਦੇ ਕਸਬਾ ਸ਼ੁਤਰਾਣਾ ਵਿਖੇ ਦੋ ਗੁੱਟਾ ਵਿਚਕਾਰ ਲੜਾਈ-ਝਗੜਾ ਹੋਣ ਦੀ ਖਬਰ ਹੈ। ਇਸ ਝਗੜੇ ਦੌਰਾਨ ਗੋਲੀਆਂ ਚਲੱਣ ਦੀ ਵੀ ਜਾਣਕਾਰੀ ਮਿਲੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਰੰਧਾਵਾ ਮੌਕੇ ਉਤੇ ਪੁੱਜ ਗਏ ਹਨ ਪਰ ਪੁਲਸ ਦੇ ਆਉਣ ਤੋਂ ਪਹਿਲਾਂ ਹੀ ਦੋਵੇਂ ਧਿਰਾਂ ਮੌਕੇ ਤੋਂ ਫਰਾਰ ਹੋ ਗਈਆਂ। ਪੁਲਸ ਫਿਲਹਾਲ ਮੌਕੇ ਉਤੇ ਦੁਕਾਨਾਂ ਦੇ ਬਾਹਰ ਲੱਗੇ ਸੀ. ਸੀ. ਟੀ. ਵੀਜ਼ ਦੀਆਂ ਫੁੱਟੇਜ ਖੰਗਾਲਣ ਵਿਚ ਲੱਗੀ ਹੋਈ ਹੈ।  


author

DILSHER

Content Editor

Related News