ਪਟਿਆਲਾ : ਐੱਸ. ਐੱਸ. ਪੀ. ਰਿਹਾਇਸ਼ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ
Tuesday, Jan 02, 2018 - 03:52 PM (IST)

ਪਟਿਆਲਾ (ਬਰਜਿੰਦਰ) — ਪਟਿਆਲਾ 'ਚ ਲੀਲਾ ਭਵਨ 'ਚ ਦੋ ਧਿਰਾਂ ਵਿਚਾਲੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਮੀਗ੍ਰੇਸ਼ਨ ਦਫਤਰ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਵਿਅਕਤੀ ਵਲੋਂ ਹਵਾਈ ਫਾਇਰ ਕੀਤੇ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਅਧਿਕਾਰੀ ਸੌਰਭ ਜਿੰਦਲ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਫਾਇਰਿੰਗ ਕਰਨ ਵਾਲਾ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜਿਥੇ ਵਿਵਾਦ ਹੋਇਆ ਉਹ ਭਵਨ ਐੱਸ. ਐੱਸ. ਪੀ. ਦੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਹੈ, ਜਿਸ ਕਾਰਨ ਪ੍ਰਸ਼ਾਸਨ 'ਤੇ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਹੁੰਦੇ ਹਨ।