ਮੋਗਾ ’ਚ ਕਾਰੋਬਾਰੀ ਦੇ ਘਰ ਅੱਗੇ ਚੱਲੀਆਂ ਗੋਲ਼ੀਆਂ, ਫ਼ੈਲੀ ਦਹਿਸ਼ਤ
Friday, Dec 02, 2022 - 09:32 PM (IST)
ਮੋਗਾ (ਗੋਪੀ ਰਾਊਕੇ, ਆਜ਼ਾਦ) : ਮੋਗਾ ਦੇ ਦੱਤ ਰੋਡ ’ਤੇ ਇਕ ਕਾਰੋਬਾਰੀ ਦੇ ਘਰ ਅੱਗੇ ਕੋਈ ਅਣਪਛਾਤੇ ਮੋਟਰਸਾਈਕਲ ਸਵਾਰ ਗੋਲ਼ੀਆਂ ਚਲਾ ਕੇ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਰਵਿੰਦਰ ਸਿੰਘ ਕਾਲਾ ਨਾਮੀ ਕਾਰੋਬਾਰੀ ਨੂੰ ਲੰਘੀ 5 ਨਵੰਬਰ ਨੂੰ ਗੈਂਗਸਟਰ ਅਰਸ਼ ਡਾਲਾ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਮਗਰੋਂ ਜ਼ਿਲ੍ਹਾ ਪੁਲਸ ਨੇ ਉਨ੍ਹਾਂ ਦੇ ਘਰ ਅੱਗੇ ਪੁਲਸ ਦਾ ਪੱਕਾ ਪਹਿਰਾ ਲਾ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ : ਗੋਲਡੀ ਬਰਾੜ ਸਬੰਧੀ CM ਮਾਨ ਦਾ ਵੱਡਾ ਬਿਆਨ, ਹਥਿਆਰ ਪ੍ਰਮੋਟ ਕਰਨ ’ਤੇ ਗਾਇਕ ’ਤੇ ਮਾਮਲਾ ਦਰਜ, ਪੜ੍ਹੋ Top 10
ਅੱਜ ਪਤਾ ਲੱਗਾ ਹੈ ਕਿ ਦੇਰ ਸ਼ਾਮ ਇਕ ਪੁਲਸ ਮੁਲਾਜ਼ਮ ਵੀ ਘਰ ਅੱਗੇ ਤਾਇਨਾਤ ਸੀ। ਇਸ ਘਟਨਾ ਮਗਰੋਂ ਲੋਕਾਂ ’ਚ ਸਹਿਮ ਦਾ ਮਾਹੌਲ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਇਸ ਗਾਇਕ ਸਣੇ 8 ’ਤੇ ਦਰਜ ਹੋਇਆ ਪਰਚਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।